ਇਸਲਾਮਾਬਾਦ: ਪਾਕਿਸਤਾਨ (Pakistan) ਦੇ ਕਬਜ਼ੇ ਵਾਲੇ ਕਸ਼ਮੀਰ (Kashmir) 'ਚ ਬੁੱਧਵਾਰ ਨੂੰ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ (Death) ਹੋ ਗਈ ਅਤੇ 7 ਹੋਰ ਜ਼ਖ਼ਮੀ (Injured) ਹੋ ਗਏ। ਪੁਲਿਸ (Police) ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਇਹ ਹਾਦਸਾ ਖੇਤਰ ਦੇ ਸੁਧਨੋਤੀ ਜ਼ਿਲ੍ਹੇ ਵਿੱਚ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਜ਼ਿਲ੍ਹੇ (District) ਦੇ ਬਲੋਚ ਇਲਾਕੇ ਤੋਂ ਪੰਜਾਬ ਸੂਬੇ ਦੇ ਰਾਵਲਪਿੰਡੀ ਵੱਲ ਜਾ ਰਹੀ ਸੀ।
ਪੁਲਿਸ (Police) ਨੇ ਦੱਸਿਆ ਕਿ ਬੱਸ 'ਚ ਕੁਝ ਤਕਨੀਕੀ ਖਰਾਬੀ ਆ ਗਈ ਅਤੇ 500 ਮੀਟਰ ਤੋਂ ਜ਼ਿਆਦਾ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 23 ਲੋਕਾਂ ਦੀ ਮੌਤ (Death) ਹੋ ਗਈ।
ਐਕਸਪ੍ਰੈਸ ਟ੍ਰਿਬਿਊਨ ਅਖਬਾਰ (Express Tribune newspaper) ਨੇ ਇਕ ਬਚਾਅ ਕਰਮਚਾਰੀ ਦੇ ਹਵਾਲੇ ਨਾਲ ਕਿਹਾ, ''ਬੱਸ ਵਿਚ ਕੁੱਲ 30 ਲੋਕ ਸਵਾਰ ਸਨ। 7 ਲੋਕਾਂ ਦੀ ਮੌਕੇ 'ਤੇ ਹੀ ਮੌਤ (Death) ਹੋ ਗਈ, ਜਦਕਿ 16 ਨੇ ਤਹਿਸੀਲ ਹੈੱਡਕੁਆਰਟਰ ਹਸਪਤਾਲ (Tehsil Headquarters Hospital) ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ।