ਲੰਡਨ : ਬ੍ਰਿਟੇਨ ਦੀ ਸੰਸਦ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਟੈਰੇਸਾ ਮੇ ਦੇ ਬ੍ਰੈਗਿਜ਼ਟ ਸਮਝੌਤੇ ਨੂੰ ਦੂਸਰੀ ਵਾਰ ਖ਼ਾਰਿਜ਼ ਕਰ ਦਿੱਤਾ ਹੈ। ਇਸ ਨਾਲ ਬ੍ਰਿਟੇਨ ਦੇ ਯੂਰਪੀ ਸੰਘ ਤੋਂ ਅਲੱਗ ਹੋਣ ਦੀ ਤੈਅ ਮਿਤੀ ਤੋਂ ਦੋ ਹਫ਼ਤੇ ਪਹਿਲਾਂ ਦੇਸ਼ ਅਨਿਸ਼ਿਚਤਤਾ ਦੇ ਦੌਰ ਵਿੱਚ ਚਲਾ ਗਿਆ ਹੈ।
ਬ੍ਰਿਟਿਸ਼ ਸਾਂਸਦਾਂ ਨੇ ਦੂਜੀ ਵਾਰ ਕੀਤਾ ਬ੍ਰੈਗਜ਼ਿਟ ਸਮਝੌਤੇ ਨੂੰ ਖ਼ਾਰਜ਼ - Theresa Mey
ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ 'ਹਾਊਸ ਆਫ਼ ਸਦਨ' ਨੇ 242 ਦੇ ਮੁਕਾਬਲੇ 391 ਵੋਟਾਂ ਨਾਲ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਲਗਭਗ ਦੋ ਮਹੀਨੇ ਪਹਿਲਾਂ ਜਨਵਰੀ ਵਿੱਚ ਹੇਠਲੇ ਸਦਨ ਨੇ ਇਸ ਸਮਝੌਤੇ ਨੂੰ ਸਵੀਕਾਰ ਨਹੀਂ ਕੀਤਾ ਸੀ।
Theresa Mey
ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ 'ਹਾਊਸ ਆਫ਼ ਸਦਨ' ਨੇ 242 ਦੇ ਮੁਕਾਬਲੇ 391 ਵੋਟਾਂ ਨਾਲ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਲਗਭਗ ਦੋ ਮਹੀਨੇ ਪਹਿਲਾਂ ਜਨਵਰੀ ਵਿੱਚ ਹੇਠਲੇ ਸਦਨ ਨੇ ਇਸ ਸਮਝੌਤੇ ਨੂੰ ਸਵੀਕਾਰ ਨਹੀਂ ਕੀਤਾ ਸੀ।
ਇਸ ਤੋਂ ਪਹਿਲਾਂ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਟੈਰੇਸਾ ਮੇ ਨੇ ਬ੍ਰੈਗਜ਼ਿਟ ਸਮਝੌਤੇ ਤੇ ਆਪਣੀ ਪਾਰਟੀ ਦੇ ਸਾਂਸਦਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀਆਂ ਨਿੱਜੀ ਤਰਜੀਹਾਂ ਨੂੰ ਦੂਰ ਰੱਖ ਕੇ ਇਸ ਸਮਝੌਤੇ 'ਤੇ ਇਕਜੁੱਟ ਹੋਣ।