ਲੰਡਨ: ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣੇ ਆਪ ਨੂੰ ਇੱਕ ਵਾਰ ਮੁੜ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਹ ਹਾਲ ਹੀ ਵਿੱਚ ਇੱਕ ਕੋਰੋਨਾ ਪੌਜ਼ੀਟਿਵ ਸੰਸਦ ਮੈਂਬਰ ਦੇ ਸੰਪਰਕ ਵਿੱਚ ਆਏ ਸੀ। ਹਾਲਾਂਕਿ ਉਨ੍ਹਾਂ 'ਚ ਕੋਰੋਨਾ ਦੇ ਕੋਈ ਲੱਛਣ ਦਿਖਾਈ ਨਹੀਂ ਦਿੱਤੇ। ਬੋਰਿਸ ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਲੰਡਨ ਦੇ ਸੇਂਟ ਥਾਮਸ ਹਸਪਤਾਲ ਵਿੱਚ ਭਰਤੀ ਹੋਏ ਸੀ।
ਬਰਤਾਨਵੀਂ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣੇ ਆਪ ਨੁੰ ਮੁੜ ਕੀਤਾ ਆਈਸੋਲੇਟ - Corona Positive MP
ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਆਪਣੇ ਆਪ ਨੂੰ ਇੱਕ ਵਾਰ ਮੁੜ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਹ ਹਾਲ ਹੀ ਵਿੱਚ ਇੱਕ ਕੋਰੋਨਾ ਪੌਜ਼ੀਟਿਵ ਸੰਸਦ ਮੈਂਬਰ ਦੇ ਸੰਪਰਕ ਵਿੱਚ ਆਏ ਸੀ।
ਬੋਰਿਸ ਜੋਨਸਨ ਨੂੰ ਨੈਸ਼ਨਲ ਹੈਲਥ ਸਰਵਿਸ ਟੈਸਟ ਐਂਡ ਟਰੇਸ ਵੱਲੋਂ ਦੱਸਿਆ ਗਿਆ ਸੀ ਕਿ ਉਹ ਇੱਕ ਆਦਮੀ ਦੇ ਸੰਪਰਕ ਵਿੱਚ ਆਏ ਸੀ ਜਿਸ ਨੂੰ ਕੋਰੋਨਾ ਸੀ। ਇਸ ਤੋਂ ਬਾਅਦ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਖੁਦ ਨੂੰ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੇ ਬੁਲਾਰੇ ਨੇ ਕਿਹਾ, 'ਪ੍ਰਧਾਨ ਮੰਤਰੀ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਸੈਲਫ ਆਇਸੋਲੇਟ ਹੋਣਗੇ। ਉਹ ਡਾਉਨਿੰਗ ਸਟ੍ਰੀਟ ਤੋਂ ਕੰਮ ਕਰਨਾ ਜਾਰੀ ਰੱਖਣਗੇ ਤੇ ਕੋਰੋਨਾ ਮਹਾਂਮਾਰੀ ਬਾਰੇ ਸਰਕਾਰ ਨੂੰ ਦਸਦੇ ਰਹਿਣਗੇ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ 'ਚ ਕੋਰੋਨਾ ਦੇ ਲੱਛਣ ਨਜ਼ਰ ਨਹੀਂ ਆ ਰਹੇ। ਨਿਯਮਾਂ ਮੁਤਾਬਕ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਸੈਲਫ ਆਇਸੋਲੇਸ਼ਨ 'ਚ 10 ਦਿਨਾਂ ਲਈ ਰਹਿਣਗੇ ਤੇ ਉਹ 26 ਨਵੰਬਰ ਨੂੰ ਬਾਹਰ ਆ ਸਕਣਗੇ।