ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਵਿਚਾਲੇ ਚੀਨੀ ਰੱਖਿਆ ਮੰਤਰੀ ਅਤੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਰੂਸ ਦੀ ਰਾਜਧਾਨੀ ਮਾਸਕੋ ਵਿੱਚ ਹਨ।
ਦੋਵੇਂ ਐਸਸੀਓ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣ ਪਹੁੰਚੇ ਹਨ। ਅਜਿਹੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਚੀਨੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਸਕਦੇ ਹੈ।
ਜਾਣਕਾਰੀ ਮੁਤਾਬਕ ਚੀਨੀ ਪੱਖ ਨੇ ਭਾਰਤੀ ਮਿਸ਼ਨ ਨੂੰ ਦੋਵਾਂ ਰੱਖਿਆ ਮੰਤਰੀਆਂ ਦਰਮਿਆਨ ਬੈਠਕ ਦੀ ਇੱਛਾ ਦੱਸੀ ਹੈ। ਇਸ ਗੱਲ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਕਿ ਭਾਰਤ ਬੈਠਕ ਲਈ ਸਹਿਮਤ ਹੈ ਜਾਂ ਨਹੀਂ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਰਤ ਨੇ ਕਿਹਾ ਸੀ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਸਰਹੱਦ 'ਤੇ ਪੂਰਬੀ ਲੱਦਾਖ ਦੀ ਸਥਿਤੀ ਖੇਤਰ ਦੀ ਸਥਿਤੀ ਨੂੰ ਇਕਪਾਸੜ ਬਦਲਣ ਲਈ ਚੀਨੀ ਕਾਰਵਾਈ ਦਾ 'ਸਿੱਧਾ ਸਿੱਟਾ' ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਹਫਤਾਵਾਰੀ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਭਾਰਤ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਮਸਲਿਆਂ ਨੂੰ ਸੁਲਝਾਉਣ ਦਾ ਰਸਤਾ ਗੱਲਬਾਤ ਹੀ ਹੈ।