ਨਵੀਂ ਦਿੱਲੀ: ਬ੍ਰਿਟੇਨ ਵਿੱਚ ਹੋਈਆਂ ਆਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕੰਜ਼ਰਵੇਟਿਵਜ਼ ਪਾਰਟੀ ਨੇ 326 ਸੀਟਾਂ ਦੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਦਿੱਤਾ ਹੈ।
UK Election Result: ਬੋਰਿਸ ਜਾਨਸਨ ਦੀ ਪਾਰਟੀ ਨੇ ਜਿੱਤੀਆਂ ਆਮ ਚੋਣਾਂ, PM ਮੋਦੀ ਨੇ ਦਿੱਤੀ ਵਧਾਈ
ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕੰਜ਼ਰਵੇਟਿਵਜ਼ ਪਾਰਟੀ ਨੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਜਿਸ ਤੋਂ ਬਾਅਦ ਬੋਰਿਸ ਜਾਨਸਨ ਨੇ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ। ਕੰਜ਼ਰਵੇਟਿਵਜ਼ ਪਾਰਟੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨਸਨ ਨੂੰ ਵੱਧਾਈ ਦਿੱਤੀ ਹੈ।
ਰਿਪੋਰਟਾਂ ਮੁਤਾਬਕ ਵਿਰੋਧੀ ਲੇਬਰ ਪਾਰਟੀ ਨੂੰ ਪਿਛਲੇ ਕਈ ਸਾਲਾਂ ਵਿੱਚ ਸਭ ਤੋਂ ਮਾੜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਲੇਬਰ ਪਾਰਟੀ ਨੂੰ 194 ਸੀਟਾਂ ਮਿਲੀਆਂ ਹਨ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸ਼ੁਰੂਆਤੀ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਕੇ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਸਾਨੂੰ ਵੋਟ ਦਿੱਤੀ।
ਚੋਣਾਂ ਵਿਚ ਪਾਰਟੀ ਨੂੰ ਭਾਰੀ ਹਾਰ ਦੀ ਭਵਿੱਖਬਾਣੀ ਤੋਂ ਬਾਅਦ ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਵਜੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਕੋਰਬਿਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਨਹੀਂ ਕਰਨਗੇ।