ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਪੀੜਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ 10 ਦਿਨ ਬਾਅਦ ਉਨ੍ਹਾਂ ਨੂੰ ਕੋਵਿਡ-19 ਸਬੰਧੀ ਜਾਂਚ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਕੋਰੋਨਾ ਪੀੜਤ ਬੋਰਿਸ ਜੌਨਸਨ ਨੂੰ ICU 'ਚ ਕੀਤਾ ਸ਼ਿਫਟ - boris johnson covid 19
ਕੋਰੋਨਾ ਪੀੜਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ 10 ਦਿਨ ਬਾਅਦ ਉਨ੍ਹਾਂ ਨੂੰ ਕੋਵਿਡ-19 ਸਬੰਧੀ ਜਾਂਚ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਡਾਊਨਿੰਗ ਸਟ੍ਰੀਟ ਦੇ ਬੁਲਾਰੇ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਜੌਨਸਨ ਵਿੱਚ ਅਜੇ ਵੀ ਕੋਰੋਨਾ ਵਾਇਰਸਸ ਦੇ ਲੱਛਣ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਸਾਵਧਾਨੀ ਦੇ ਤੌਰ 'ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਦੱਸ ਦੇਈਏ ਕਿ ਬ੍ਰਿਟੇਨ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜੌਨਸਨ ਦੀ ਰਿਪੋਰਟ ਪਿਛਲੇ ਮਹੀਨੇ ਪੌਜ਼ੀਟਿਵ ਆਈ ਸੀ। ਫਿਰ ਡਾਕਟਰਾਂ ਦੀ ਸਲਾਹ ਅਨੁਸਾਰ 10 ਡਾਊਨਿੰਗ ਸਟ੍ਰੀਟ ਵਿਖੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਸੀ। ਕੋਰੋਨਾ ਵਾਇਰਸ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਤੱਕ ਵੀ ਪਹੁੰਚ ਗਿਆ ਹੈ। ਜੌਨਸਨ ਤੋਂ ਪਹਿਲਾਂ ਪ੍ਰਿੰਸ ਚਾਰਲਜ਼ ਦੀ ਰਿਪੋਰਟ ਵੀ ਪੌਜ਼ੀਟਿਵ ਆਈ ਸੀ।