ਜੇਨੇਵਾ: ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਮੀਦ ਕੀਤੀ ਜਾ ਰਹੀ ਹੈ ਕਿ 2 ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਧਰਤੀ ਤੋਂ ਕੋਰੋਨਾ ਵਾਇਰਸ ਦਾ ਖਾਤਮਾ ਹੋ ਜਾਵੇਗਾ। ਡਬਲਯੂਐਚਓ ਦੇ ਮੁਖੀ ਟੇਡਰੋਸ ਅਧਨੋਮ ਘੇਬਰੇਸ ਨੇ ਸ਼ੁੱਕਰਵਾਰ ਨੂੰ ਜੇਨੇਵਾ ਸਥਿਤ ਸੰਗਠਨ ਦੇ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਦੱਸਿਆ, “ਅਸੀਂ ਉਮੀਦ ਕਰਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਖ਼ਤਮ ਹੋ ਜਾਵੇਗੀ।” ਉਨ੍ਹਾਂ ਨੇ ਇਸ ਗੱਲ 'ਤੇ ਜੋਰ ਦਿੰਦੇ ਹੋਏ ਕਿਹਾ ਕਿ 1918 'ਚ ਫੈਲੀ ਮਹਾਂਮਾਰੀ ਨਾਲੋਂ ਘੱਟ ਸਮੇਂ ਵਿੱਚ ਕੋਰੋਨਾ ਖ਼ਤਮ ਹੋ ਜਾਣਾ ਚਾਹੀਦਾ ਹੈ।
ਸੰਸਥਾ ਦੇ ਮੁਖੀ ਨੇ ਅੱਗੇ ਕਿਹਾ ਕਿ ਅੱਜ ਸਾਰੇ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਇਸ ਕਾਰਨ ਕੋਰੋਨਾ ਮਹਾਂਮਾਰੀ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇੱਥੇ ਇਹ ਕਹਿਣਾ ਵੀ ਜ਼ਰੂਰੀ ਹੈ ਕਿ ਉਸ ਸਮੇਂ ਦੇ ਮੁਕਾਬਲੇ, ਅਸੀਂ ਤਕਨਾਲੋਜੀ ਦੇ ਖੇਤਰ ਵਿੱਚ ਵੀ ਤਰੱਕੀ ਕੀਤੀ ਹੈ ਅਤੇ ਇਹ ਸਾਡੇ ਲਈ ਲਾਭਕਾਰੀ ਹੈ।