ਰੋਮ: ਇਟਲੀ ਵਿੱਚ 14 ਮਾਰਚ ਤੋਂ ਬਾਅਦ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਸਭ ਤੋਂ ਘੱਟ ਗਿਣਤੀ ਦਰਜ ਕੀਤੀ ਗਈ ਹੈ। ਸਿਵਲ ਡਿਫੈਂਸ ਏਜੰਸੀ ਨੇ ਇੱਕ ਦਿਨ ਵਿੱਚ 260 ਮੌਤਾਂ ਦਰਜ ਕੀਤੀਆਂ ਹਨ। ਦੱਸ ਦਈਏ ਕਿ ਅਮਰੀਕਾ ਤੋਂ ਬਾਅਦ ਇਟਲੀ ਵਿੱਚ ਸੱਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਟਲੀ ਵਿੱਚ 26,644 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਵਿੱਚ ਲਗਾਤਾਰ ਤੀਜੇ ਦਿਨ ਮੌਤਾਂ ਦੇ ਅੰਕੜਿਆਂ ਵਿੱਚ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਇਟਲੀ ਵਿੱਚ 415 ਮੌਤਾਂ ਹੋਈਆਂ ਜਦੋਂ ਕਿ ਇਟਲੀ ਤਾਲਾਬੰਦੀ ਤੋਂ ਬਾਹਰ ਨਿਕਲਣ ਦੀ ਤਿਆਰੀ ਕਰ ਰਿਹਾ ਹੈ। ਇਹ ਤਾਂ ਸਪੱਸ਼ਟ ਹੈ ਕਿ ਲੋਂਬਾਰਡੀ ਵਿੱਚ ਕੁੱਝ ਗੜਬੜੀਆਂ ਹੋਈਆਂ, ਜੋ ਉਹ ਖੇਤਰ ਜੋ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਹੋਇਆ ਸੀ। ਇਟਲੀ ਯੂਰਪ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਹੈ ਅਤੇ ਅਮਰੀਕਾ ਤੋਂ ਬਾਅਦ ਇਸ ਦੇਸ਼ ਵਿੱਚ ਇਸ ਮਾਰੂ ਵਾਇਰਸ ਕਾਰਨ 26 ਹਜ਼ਾਰ ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ।