ਲੰਡਨ: ਭਾਰਤ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਦੂਸਰੇ ਦੇਸ਼ਾਂ ਵਿੱਚ ਵੀ ਜਮ ਕੇ ਹੋ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਖਿਲਾਫ ਬ੍ਰਿਟੇਨ ਦੇ ਲੰਡਨ 'ਚ ਹਜ਼ਾਰਾਂ ਦੀ ਤਦਾਦ ਵਿੱਚ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕਾਟਲੈਂਡ ਦੀ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਪੁਲਿਸ ਨੇ ਪਹਿਲਾਂ ਦਿੱਤੀ ਸੀ ਚਿਤਾਵਨੀ
ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾ ਕਰਕੇ ਕੜੇ ਦਿਸ਼ਾ ਨਿਰਦੇਸ਼ ਲਾਗੂ ਹਨ ਤੇ ਜੇਕਰ ਇਨ੍ਹਾਂ ਦੀ ਪਾਲਨਾ ਨਾ ਹੋਈ ਤਾਂ ਜੁਰਮਾਨਾ ਲਗਾਇਆ ਜਾ ਸਕਦਾ ਹੈ ਤੇ 30 ਤੋਂ ਵੱਧ ਲੋਕ ਇੱਕਠੇ ਹੋਣ 'ਤੇ ਗ੍ਰਿਫਤਾਰੀ ਵੀ ਹੋ ਸਕਦੀ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਈ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਭਾਰਤੀ ਹਾਈ ਕਮੀਸ਼ਨ ਦਾ ਬਿਆਨ
ਪ੍ਰਦਰਸ਼ਨ 'ਚ ਮੁੱਖ ਤੌਰ 'ਤੇ ਸਿੱਖ ਸ਼ਾਮਿਲ ਸੀ ਜੋ ਕਿਸਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰ ਰਹੇ ਸੀ ਜਿਸ ਨੂੰ ਲੈ ਕੇ ਭਾਰਤੀ ਹਾਈ ਕਮੀਸ਼ਨ ਦੇ ਬੁਲਾਰੇ ਦਾ ਕਹਿਣਾ ਸੀ ਕਿ ਜਲਦ ਇਹ ਸਾਫ਼ ਹੋ ਜਾਵੇਗਾ ਕਿ ਇਹ ਲੋਕਾਂ ਦੀ ਅਗਵਾਈ ਭਾਰਤ ਵਿਰੋਧੀ ਅਲ਼ਗਵਾਦ ਕਰ ਰਹੇ ਸੀ ਜਿਨ੍ਹਾਂ ਨੇ ਭਾਰਤ 'ਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਦੇ ਨਾਂਅ 'ਤੇ ਭਾਰਤ ਵਿਰੋਧੀ ਆਪਣਾ ਏਜੰਡਾ ਚਲਾਇਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਭਾਰਤ ਪ੍ਰਦਸ਼ਨਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।