ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਭਾਰਤ ਦੀ ਸ਼ਲਾਘਾ ਕੀਤੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ‘ਵਿਸ਼ਵ ਦੀ ਫਾਰਮੇਸੀ’ ਕਰਾਰ ਦਿੱਤਾ ਹੈ।
ਜਾਨਸਨ ਨੇ ਕਿਹਾ ਕਿ ਭਾਰਤ ਪਹਿਲਾਂ ਹੀ ਦੁਨੀਆ ਦੇ 50 ਫੀਸਦੀ ਤੋਂ ਵੱਧ ਟੀਕਿਆਂ ਦੀ ਪੂਰਤੀ ਕਰਦਾ ਹੈ।
ਜ਼ਿਕਰੇ ਖ਼ਾਸ ਹੈ ਕਿ ਸ਼ਨੀਵਾਰ ਨੂੰ ਭਾਰਤ ਨੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਦੋ ਦੇਸੀ ਟੀਕੇ ਅਤੇ ਨਾਲ ਕੀਤੀ ਗਈ ਹੈ।
ਬ੍ਰਿਟੇਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜੀ7 ਸੰਮੇਲਨ ਦਾ ਦਿੱਤਾ ਸੱਦਾ ਬੋਰਿਸ ਜਾਨਸਨ ਨੇ ਕਿਹਾ ਕਿ ਬ੍ਰਿਟੇਨ ਅਤੇ ਭਾਰਤ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਿਲ ਕੇ ਕੰਮ ਕੀਤਾ ਸੀ।
ਜਾਨਸਨ ਜੀ7 ਸੰਮੇਲਨ ਤੋਂ ਪਹਿਲਾਂ ਭਾਰਤ ਦਾ ਦੌਰਾ ਕਰਨਗੇ
ਜਾਨਸਨ ਨੇ ਕਿਹਾ ਕਿ ਉਹ ਜੀ7 ਸੰਮੇਲਨ ਤੋਂ ਪਹਿਲਾਂ ਭਾਰਤ ਦਾ ਦੌਰਾ ਕਰਨਗੇ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੂਨ 2021 ਵਿੱਚ ਹੋਣ ਵਾਲੇ ਜੀ7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਦੱਸ ਦਈਏ ਕਿ ਇਸ ਵਾਰ ਬ੍ਰਿਟੇਨ ਜੀ7 ਸੰਮੇਲਨ ਦੀ ਮੇਜ਼ਬਾਨੀ ਕਰੇਗਾ।
ਜ਼ਿਕਰਯੋਗ ਹੈ ਕਿ ਬੋਰਿਸ ਜਾਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ। ਪਰ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦਾ ਭਾਰਤ ਦੌਰਾ ਰੱਦ ਹੋ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਇਸ ਸਾਲ ਗਣਤੰਤਰ ਦਿਵਸ ਸਮਾਰੋਹ ਵਿੱਚ ਕੋਈ ਮੁੱਖ ਮਹਿਮਾਨ ਨਹੀਂ ਹੋਵੇਗਾ।