ਜਿਨੇਵਾ: ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਪਿਛਲੇ ਸਾਲ ਨਾਲੋਂ ਇਸ ਸਾਲ ਵਧੇਰੇ ਮਾਰੂ ਸਾਬਤ ਹੋਵੇਗੀ। ਡਬਲਯੂਐਚਓ ਦੇ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਗੈਬਰੇਈਅਸ ਨੇ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਜਿਆਦਾ ਜਾਨਲੇਵਾ ਹੁੰਦਾ ਹੋਏ ਦੇਖ ਰਹੇ ਹਾਂ। ਡਬਲਯੂਐਚਓ ਨੇ ਕਿਹਾ ਕਿ ਦੁਨੀਆ ਭਰ ਵਿੱਚ ਹੁਣ ਤੱਕ 33 ਲੱਖ 46 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਧਰ ਓਲੰਪਿਕ ਦੇ ਆਯੋਜਨ ਨੂੰ ਰੱਦ ਕਰਨ ਦੀ ਮੰਗ ਵਿਚਕਾਰ ਜਾਪਾਨ ਨੇ ਦੇਸ਼ ਵਿੱਚ ਐਮਰਜੈਂਸੀ ਦੀ ਮਿਆਦ ਵਧਾ ਦਿੱਤੀ ਹੈ।
WHO ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਮਹਾਂਮਾਰੀ ਕਾਰਨ ਮੌਤਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਜਾਪਾਨ ਨੇ ਓਲੰਪਿਕ ਦੇ ਆਯੋਜਨ ਦੇ ਮਹਿਜ 10 ਹਫ਼ਤਿਆਂ ਪਹਿਲਾਂ 3 ਹੋਰ ਇਲਾਕਿਆਂ ਵਿੱਚ ਐਮਰਜੈਂਸੀ ਘੋਸ਼ਿਤ ਕੀਤੀ ਹੈ। ਜਦੋਂ ਕਿ 3 ਲੱਖ 50 ਹਜ਼ਾਰ ਤੋਂ ਵੱਧ ਦਸਤਖਤ ਵਾਲਿਆਂ ਨੇ ਇਸ ਪ੍ਰੋਗਰਾਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਟੋਕਿਓ ਅਤੇ ਇਸ ਦੇ ਆਸ-ਪਾਸ ਦਾ ਇਲਾਕਾ ਮਈ ਦੇ ਅੰਤ ਤੱਕ ਐਮਰਜੈਂਸੀ ਦੇ ਅਧੀਨ ਸੀ, ਹੁਣ ਹੀਰੋਸ਼ੀਮਾ, ਓਕਯਾਮਾ, ਉੱਤਰੀ ਹੋਕਾਇਡੋ ਵੀ ਇਸ ਦੇ ਦਾਇਰੇ ਵਿਚ ਹਨ। ਜਿਥੇ ਓਲੰਪਿਕ ਮੈਰਾਥਨ ਆਯੋਜਿਤ ਕੀਤੀ ਜਾਣਾ ਹੈ।