ਵਾਰਸਾ: ਪੋਲੈਂਡ ਦੇ ਰਾਸ਼ਟਰਪਤੀ ਆਂਦਰੇਜ ਡੂਡਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਇੱਕ ਮੰਤਰੀ ਨੇ ਸ਼ਨੀਵਾਰ ਨੂੰ ਦਿੱਤੀ। ਰਾਸ਼ਟਰਪਤੀ ਦੇ ਬੁਲਾਰੇ ਅਨੁਸਾਰ ਆਂਦਰੇਜ ਦਾ ਸ਼ੁੱਕਰਵਾਰ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ।
ਪੋਲੈਂਡ ਦੇ ਰਾਸ਼ਟਰਪਤੀ ਨੂੰ ਹੋਇਆ ਕੋਰੋਨਾ - president andrzej duda
ਪੋਲੈਂਡ ਦੇ ਰਾਸ਼ਟਰਪਤੀ ਆਂਦਰੇਜ ਡੂਡਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।
ਫ਼ੋਟੋ
ਸਪੀਚਾਲਸਕੀ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਕਿਹਾ ਆਂਦਰੇਜ ਡੂਡਾ ਕੱਲ੍ਹ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਰਾਸ਼ਟਰਪਤੀ ਦੀ ਹਾਲਤ ਸਥਿਰ ਹੈ। ਅਸੀਂ ਸਬੰਧਤ ਡਾਕਟਰੀ ਸੇਵਾਵਾਂ ਨਾਲ ਨਿਰੰਤਰ ਸੰਪਰਕ ਵਿੱਚ ਹਾਂ। ਸਪੀਚਾਲਸਕੀ ਵੀ ਕੋਰੋਨਾ ਪੌਜ਼ੀਟਿਵ ਹਨ ਤੇ ਉਹ ਆਪਣੇ ਆਪ ਨੂੰ ਕੁਆਰੰਟੀਨ ਕਰਨਗੇ।