ਨਵੀਂ ਦਿੱਲੀ/ਰੋਮ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਇਟਲੀ ਦੀ ਰਾਜਧਾਨੀ ਰੋਮ 'ਚ ਵੱਖ-ਵੱਖ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਨ੍ਹਾਂ 'ਚ ਭਾਰਤੀ ਭਾਈਚਾਰੇ ਦੇ ਲੋਕ, ਇਥੋਂ ਦੇ ਈਤਾਵਲੀ ਰਾਜਧਾਨੀ ਦੇ ਵੱਖ-ਵੱਖ ਸੰਗਠਨਾਂ ਦੇ ਭਾਰਤੀ ਮਿੱਤਰ ਸ਼ਾਮਲ ਸਨ। ਮੋਦੀ ਨੇ ਇਸ ਦੌਰਾਨ ਭਾਰਤ-ਇਟਲੀ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਡਰਾਗੀ (Mario Draghi) ਦੇ ਸੱਦੇ 'ਤੇ ਪਹੁੰਚੇ ਹਨ। ਪਲਾਜ਼ੋ ਚਿਗੀ ਵਿਖੇ ਪਹਿਲੀ ਆਹਮੋ ਸਾਹਮਣੇ ਹੋਈ ਮੀਟਿੰਗ ਤੋਂ ਪਹਿਲਾਂ ਡਰਾਗੀ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਿੱਥੇ ਕੈਬਨਿਟ ਬੈਠੀ ਹੈ। ਇੱਥੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਟਲੀ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਦੇ ਲੋਕਾਂ ਅਤੇ ਇਟਾਲੀਅਨ ਹਿੰਦੂ ਯੂਨੀਅਨ, ਇਟਾਲੀਅਨ ਕਾਂਗਰਸ ਫਾਰ ਕ੍ਰਿਸ਼ਨਾ ਚੇਤਨਾ, ਸਿੱਖ ਭਾਈਚਾਰੇ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਜੋ ਵਿਸ਼ਵ ਯੁੱਧ ਦੌਰਾਨ ਇਟਲੀ ਵਿੱਚ ਲੜੇ ਸਨ।
ਭਾਰਤੀ ਸੈਨਿਕਾਂ ਦੀ ਯਾਦ ਵਿੱਚ ਬਣੀਆਂ ਸੰਸਥਾਵਾਂ ਸਣੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਭਾਰਤ ਦੇ ਦੋਸਤਾਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੋਦੀ ਨੇ ਸੰਸਕ੍ਰਿਤ ਦੇ ਵਿਦਵਾਨਾਂ ਨਾਲ ਵੀ ਮੁਲਾਕਾਤ ਕੀਤੀ। ਵਿਦੇਸ਼ ਸਕੱਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਇਟਲੀ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।
ਹਰਸ਼ਵਰਧਨ ਸ਼੍ਰਿੰਗਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਰੋਮ 'ਚ ਸਥਿਤ ਮਹਾਤਮਾ ਗਾਂਧ ਜੀ ਦੇ ਬੁੱਤ 'ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਇਥੇ ਭਾਰਤੀਆਂ ਦਾ ਉਤਸ਼ਾਹ ਵੇਖਣ ਨੂੰ ਮਿਲਿਆ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, " ਮਹਾਨ ਬਾਪੂ ਦੇ ਆਦਰਸ਼ ਪੂਰੀ ਦੁਨੀਆ 'ਚ ਗੂੰਜ ਰਹੇ ਹ। " ਪੀਐਮ ਮੋਦੀ ਰੋਮ ਤੋਂ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਸੱਦੇ 'ਤੇ ਗਲਾਸਗੋ ਦੀ ਯਾਤਰਾ 'ਤੇ ਜਾਣਗੇ।