ਪਟਿਆਲਾ: ਸਟਡੀ ਵੀਜ਼ਾ ਉੱਤੇ ਕੈਨੇਡਾ ਗਈ ਪੰਜਾਬ ਦੀ ਵਿਦਿਅਰਥਣ ਦੀ ਅਚਾਨਕ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕੁੜੀ ਪਟਿਆਲਾ ਦੇ ਪਿੰਡ ਸੂਲਰ ਦੀ ਰਹਿਣ ਵਾਲੀ ਸੀ। ਉਹ ਪਿਛਲੇ ਢਾਈ ਸਾਲਾਂ ਤੋਂ ਕੈਨੇਡਾ ਵਿੱਚ ਆਪਣੀ ਪੜ੍ਹਾਈ ਕਰ ਰਹੀ ਸੀ।
ਕੈਨੇਡਾ 'ਚ ਪੰਜਾਬੀ ਵਿਦਿਆਰਥਣ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ - canada news
ਕੈਨੇਡਾ ਵਿੱਚ ਪੰਜਾਬੀ ਵਿਦਿਆਰਥਣ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆ ਨੇ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
ਫ਼ੋਟੋ।
ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਘਰ ਵੇਚ ਕੇ ਆਪਣੀ ਹੋਣਹਾਰ ਧੀ ਨੂੰ ਕੈਨੇਡਾ ਭੇਜਿਆ ਸੀ ਅਤੇ ਉਹ ਹੀ ਉਨ੍ਹਾਂ ਦਾ ਇੱਕ ਸਹਾਰਾ ਸੀ ਕਿਉਂਕਿ ਉਨ੍ਹਾਂ ਦੇ ਪੁੱਤ ਛੋਟੇ ਹਨ। ਉਨ੍ਹਾਂ ਮੀਡੀਆ ਰਾਹੀਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਆਪਣੇ ਦੇਸ਼ ਵਿੱਚ ਲਿਆਉਣ ਵਿੱਚ ਮਦਦ ਕੀਤੀ ਜਾਵੇ।