ਪੰਜਾਬ

punjab

ETV Bharat / international

ਰੂਸ ਨੇ ਯੂਕਰੇਨ 'ਚ ਗੋਲੀਬਾਰੀ ਦਾ ਕੀਤਾ ਐਲਾਨ, ਫਸੇ ਲੋਕਾਂ ਨੂੰ ਬਚਾਉਣ ਦਾ ਮਕਸਦ

ਯੂਕਰੇਨ 'ਤੇ ਰੂਸੀ ਫੌਜੀ ਹਮਲਿਆਂ ਦਾ ਅੱਜ 10ਵਾਂ ਦਿਨ ਹੈ। ਯੂਕਰੇਨ ਦੇ ਰਾਸ਼ਟਰਪਤੀ ਨਿਵਾਸ 'ਤੇ ਇੱਕ ਰਾਕੇਟ ਦਾ ਟੁਕੜਾ ਡਿੱਗਿਆ ਪਾਇਆ ਗਿਆ ਹੈ, ਜਿਸ ਨੂੰ ਵੋਲੋਡਿਮਰ ਜ਼ੇਲੇਨਸਕੀ 'ਤੇ ਕੀਤਾ ਗਿਆ ਹਮਲਾ ਦੱਸਿਆ ਜਾ ਰਿਹਾ ਹੈ।

ਰੂਸ ਨੇ ਯੂਕਰੇਨ 'ਚ ਗੋਲੀਬਾਰੀ ਦਾ ਕੀਤਾ ਐਲਾਨ
ਰੂਸ ਨੇ ਯੂਕਰੇਨ 'ਚ ਗੋਲੀਬਾਰੀ ਦਾ ਕੀਤਾ ਐਲਾਨ

By

Published : Mar 5, 2022, 1:34 PM IST

ਨਵੀਂ ਦਿੱਲੀ: ਰੂਸ-ਯੂਕਰੇਨ ਜੰਗ ਦੇ 10ਵੇਂ ਦਿਨ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਰੂਸ ਵੱਲੋਂ ਯੂਕਰੇਨ ਵਿੱਚ ਗੋਲੀਬਾਰੀ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਸਮੇਂ ਮੁਤਾਬਿਕ ਸਵੇਰੇ 11:30 ਵਜੇ ਸੀਜ਼ੲਾਇਰ ਕੀਤਾ ਜਾਵੇਗਾ। ਇਸ ਚ ਕਿਹਾ ਗਿਆ ਹੈ ਕਿ ਜਦੋਂ ਤੱਕ ਇੱਥੇ ਫਸੇ ਲੋਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਸ ਸਮੇਂ ਤੱਕ ਹਮਲੇ ਨਹੀਂ ਕੀਤੇ ਜਾਣਗੇ।

ਦੱਸ ਦਈਏ ਕਿ ਯੂਕਰੇਨ ਵਿੱਚ ਪਿਛਲੇ 10 ਦਿਨਾਂ ਤੋਂ ਜੰਗ ਚੱਲ ਰਹੀ ਹੈ। ਰੂਸ ਲਗਾਤਾਰ ਹਮਲੇ ਕਰ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਰੂਸ ਨੇ ਹੁਣ ਗੋਲੀਬਾਰੀ ਦੀ ਗੱਲ ਕਹੀ ਹੈ। ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਦੋ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਜਦਕਿ ਤੀਜੇ ਦੌਰ ਦੀ ਗੱਲ ਅੱਜ ਜਾਂ ਕੱਲ੍ਹ ਹੋ ਸਕਦੀ ਹੈ। ਦੋਵਾਂ ਦੇਸ਼ਾਂ ਵਿਚਾਲੇ 24 ਫਰਵਰੀ ਤੋਂ ਚੱਲ ਰਹੀ ਜੰਗ ਦੇ ਵਿਚਕਾਰ 5 ਮਾਰਚ ਯਾਨੀ ਸ਼ਨੀਵਾਰ ਨੂੰ ਰਾਹਤ ਦੀ ਖਬਰ ਆਈ ਹੈ। ਦੱਸ ਦਈਏ ਕਿ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਜੰਗਬੰਦੀ ਦਾ ਫੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਗੋਲੀਬਾਰੀ ਦੇ ਐਲਾਨ ਤੋਂ ਪਹਿਲਾਂ ਰੂਸੀ ਫੌਜ ਨੇ ਕੀਵ ਨੇੜੇ ਬੁਕਾ 'ਚ ਆਮ ਲੋਕਾਂ 'ਤੇ ਗੋਲੀਬਾਰੀ ਕੀਤੀ ਸੀ। ਯੂਕਰੇਨ ਦੇ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਰੂਸੀ ਸੈਨਿਕਾਂ ਨੇ ਬੁਕਾ ਵਿੱਚ ਇੱਕ ਕਾਰ ਉੱਤੇ ਵੀ ਗੋਲੀਬਾਰੀ ਕੀਤੀ ਹੈ। ਇਸ ਹਾਦਸੇ 'ਚ 17 ਸਾਲਾ ਲੜਕੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ 4 ਲੋਕ ਜ਼ਖਮੀ ਹੋ ਗਏ।

ਭਾਰਤ ਨੇ ਪਰਮਾਣੂ ਕੇਂਦਰਾਂ ’ਤੇ ਹਮਲੇ ਦੇ ਖਿਲਾਫ ਦਿੱਤੀ ਚਿਤਾਵਨੀ

ਇਸ ਦੇ ਨਾਲ ਹੀ ਯੂਕਰੇਨ ਦੇ ਜੋਪੋਰਿਜ਼ੀਆ ਪ੍ਰਮਾਣੂ ਪਲਾਂਟ 'ਤੇ ਰੂਸ ਦੇ ਹਮਲੇ ਤੋਂ ਬਾਅਦ, ਭਾਰਤ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਪ੍ਰਮਾਣੂ ਸਟੇਸ਼ਨਾਂ ਨਾਲ ਸਬੰਧਤ ਕਿਸੇ ਵੀ ਦੁਰਘਟਨਾ ਦੇ ਜਨਤਕ ਸਿਹਤ ਅਤੇ ਵਾਤਾਵਰਣ 'ਤੇ ਗੰਭੀਰ ਨਤੀਜੇ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਯੂਕਰੇਨ ਵਿੱਚ ਪੈਦਾ ਹੋ ਰਹੇ ਮਨੁੱਖੀ ਸੰਕਟ ਨੂੰ ‘ਸਮਝਣਾ’ ਚਾਹੀਦਾ ਹੈ।

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ ਕਿਹਾ, ਭਾਰਤ ਪਰਮਾਣੂ ਪਲਾਂਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਨੂੰ ਸਭ ਤੋਂ ਵੱਧ ਮਹੱਤਵ ਦਿੰਦਾ ਹੈ ਕਿਉਂਕਿ ਪ੍ਰਮਾਣੂ ਸਟੇਸ਼ਨਾਂ ਨਾਲ ਸਬੰਧਤ ਕਿਸੇ ਵੀ ਦੁਰਘਟਨਾ ਦਾ ਜਨਤਕ ਸਿਹਤ ਅਤੇ ਵਾਤਾਵਰਣ ਲਈ ਗੰਭੀਰ ਪ੍ਰਭਾਵ ਹੋ ਸਕਦਾ ਹੈ।

15 ਮੈਂਬਰੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਹੰਗਾਮੀ ਮੀਟਿੰਗ ਕੀਤੀ ਸੀ। ਤਿਰੁਮੂਰਤੀ ਨੇ ਕਿਹਾ ਕਿ ਭਾਰਤ ਯੂਕਰੇਨ ਵਿੱਚ ਪਰਮਾਣੂ ਊਰਜਾ ਪਲਾਂਟਾਂ ਅਤੇ ਸਟੇਸ਼ਨਾਂ ਦੀ ਸੁਰੱਖਿਆ ਨਾਲ ਸਬੰਧਤ ਵਿਕਾਸ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਭਾਰਤ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (ਆਈਏਈਏ) ਦੀ ਸੁਰੱਖਿਆ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਪ੍ਰਮੁੱਖ ਤਰਜੀਹ ਦਿੰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਯੂਕਰੇਨ ਵਿੱਚ ਸਾਡੇ ਸਾਹਮਣੇ ਆ ਰਹੇ ਮਨੁੱਖੀ ਸੰਕਟ ਨੂੰ ਸਮਝਣਾ ਚਾਹੀਦਾ ਹੈ, ਜਿੱਥੇ ਕਈ ਹਜ਼ਾਰ ਭਾਰਤੀ ਨਾਗਰਿਕਾਂ ਖਾਸਕਰ ਵਿਦਿਆਰਥੀਆਂ ਸਮੇਤ ਬੇਕਸੂਰ ਨਾਗਰਿਕਾਂ ਦੀ ਸੁਰੱਖਿਆ ਦਾਅ 'ਤੇ ਲੱਗੀ ਹੋਈ ਹੈ।

ਉਸ ਨੇ ਉਮੀਦ ਪ੍ਰਗਟਾਈ ਕਿ ਰੂਸ ਅਤੇ ਯੂਕਰੇਨ ਵਿਚਾਲੇ ਗੱਲਬਾਤ ਦੇ ਦੂਜੇ ਦੌਰ ਨਾਲ ਤੁਰੰਤ ਇੱਕ ਸੁਰੱਖਿਅਤ ਮਾਨਵਤਾਵਾਦੀ ਗਲਿਆਰਾ ਸਥਾਪਤ ਹੋਵੇਗਾ। ਤਿਰੁਮੂਰਤੀ ਨੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਪਿਛਲੇ ਹਫਤੇ ਇਸ ਮਾਮਲੇ 'ਤੇ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਯੂਕਰੇਨ ਦੀ ਸਥਿਤੀ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ "ਤੁਰੰਤ ਖਤਮ" ਕਰਨ ਦੀ ਲੋੜ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁਹਰਾਇਆ ਹੈ ਕਿ ਮਤਭੇਦਾਂ ਨੂੰ ਲਗਾਤਾਰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜੋ:Operation Ganga: ਪੋਲੈਂਡ, ਰੋਮਾਨੀਆ ਅਤੇ ਸਲੋਵਾਕੀਆ ਤੋਂ ਦਿੱਲੀ ਪਹੁੰਚੇ 629 ਭਾਰਤੀ

ABOUT THE AUTHOR

...view details