ਪੰਜਾਬ

punjab

ETV Bharat / international

ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ, 8 ਦੀ ਮੌਤ

ਪਰਮ ਸਟੇਟ ਯੂਨੀਵਰਸਿਟੀ (Param State University) ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਗੋਲੀਬਾਰੀ ਕਿਉਂ ਹੋਈ, ਇਸ ਘਟਨਾ 'ਚ ਘੱਟੋ -ਘੱਟ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ, 8 ਦੀ ਮੌਤ
ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ, 8 ਦੀ ਮੌਤਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਵਿੱਚ ਗੋਲੀਬਾਰੀ, 8 ਦੀ ਮੌਤ

By

Published : Sep 20, 2021, 4:50 PM IST

ਮਾਸਕੋ: ਸੋਮਵਾਰ ਨੂੰ ਰੂਸ ਦੀ ਇੱਕ ਯੂਨੀਵਰਸਿਟੀ ਵਿੱਚ ਗੋਲੀਬਾਰੀ ਦੀਆਂ ਖਬਰਾਂ ਹਨ। ਰੂਸ ਦੀ ਟਾਸ ਏਜੰਸੀ (Toss Agency) ਤੋਂ ਦੱਸਿਆ ਗਿਆ ਕਿ ਹਮਲਾਵਰਾਂ ਵਿੱਚੋਂ ਇੱਕ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ 'ਚ ਘੱਟੋ -ਘੱਟ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜੋ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ ਵਿੱਚ ਹੁਣ ਤੱਕ ਘੱਟੋ ਘੱਟ 8 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

ਜਾਣਕਾਰੀ ਅਨੁਸਾਰ ਰੂਸ ਦੀ ਪਰਮ ਸਟੇਟ ਯੂਨੀਵਰਸਿਟੀ (Param State University) ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਵਿੱਚ ਕੁੱਝ ਲੋਕਾਂ ਦੀ ਮੌਤ ਵੀ ਹੋਈ ਹੈ। ਪਰਮ ਸਟੇਟ ਯੂਨੀਵਰਸਿਟੀ (Param State University) ਰੂਸ ਦੇ ਸ਼ਹਿਰ ਪਰਮ ਵਿੱਚ ਸਥਿਤ ਹੈ ਅਤੇ ਦੇਸ਼ ਦੇ ਦੂਜੇ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਇੱਥੇ ਪੜ੍ਹਨ ਲਈ ਆਉਂਦੇ ਹਨ, ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।

ਮਾਸਕੋ ਸਥਿੱਤ ਭਾਰਤੀ ਦੂਤਘਰ (Embassy of India) ਨੇ ਪਰਮ ਸਟੇਟ ਯੂਨੀਵਰਸਿਟੀ (Param State University) 'ਚ ਗੋਲੀਬਾਰੀ ਦੀ ਘਟਨਾ 'ਤੇ ਹੈਰਾਨੀ ਪ੍ਰਗਟ ਕੀਤੀ ਹੈ। ਭਾਰਤੀ ਦੂਤਘਰ ਨੇ ਕਿਹਾ ਕਿ ਅਸੀਂ ਰੂਸ ਦੀ ਪਰਮ ਸਟੇਟ ਯੂਨੀਵਰਸਿਟੀ 'ਤੇ ਹੋਏ ਭਿਆਨਕ ਹਮਲੇ ਤੋਂ ਹੈਰਾਨ ਹਾਂ। ਅਸੀਂ ਜਾਨੀ ਨੁਕਸਾਨ ਲਈ ਆਪਣੀ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਦੂਤਘਰ ਨੇ ਕਿਹਾ ਕਿ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਦੂਤਾਵਾਸ ਸਥਾਨਕ ਅਧਿਕਾਰੀਆਂ, ਭਾਰਤੀ ਵਿਦਿਆਰਥੀਆਂ (Indian students) ਦੇ ਪ੍ਰਤੀਨਿਧਾਂ ਦੇ ਸੰਪਰਕ ਵਿੱਚ ਹੈ।

ਇਹ ਵੀ ਪੜ੍ਹੋ:- ਅਫਗਾਨਿਸਤਾਨ ਨਾਲ ਫਿਲਹਾਲ ਆਈ.ਐਮ.ਐੱਫ. ਨਹੀਂ ਰੱਖੇਗਾ ਸਬੰਧ

ABOUT THE AUTHOR

...view details