ਵਾਸ਼ਿੰਗਟਨ:ਇੱਕ ਅਮਰੀਕੀ ਅਧਿਕਾਰੀ ਦਾ ਕਹਿਣਾ ਹੈ ਕਿ ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲਾ ਨਿਸ਼ਚਿਤ ਰੂਪ ਤੋਂ ਇਸਲਾਮਿਕ ਸਟੇਟ ਸਮੂਹ ਨੇ ਕੀਤਾ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਵੀਰਵਾਰ ਦੇ ਹਮਲੇ ਵਿੱਚ ਅਮਰੀਕੀ ਫੌਜ ਦੇ ਕਈ ਮੈਂਬਰ ਜ਼ਖਮੀ ਹੋਏ ਹਨ। ਇਸ ਹਮਲੇ ਵਿੱਚ 2 ਆਤਮਘਾਤੀ ਹਮਲਾਵਰ ਅਤੇ ਬੰਦੂਕਧਾਰੀ ਸ਼ਾਮਲ ਸਨ। ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਇਹ ਗੱਲ ਕਹੀ।
ਇਹ ਵੀ ਪੜੋ: ਕਾਬੁਲ ਹਵਾਈ ਅੱਡੇ ਦੇ ਬਾਹਰ ਹੋਇਆ ਧਮਾਕਾ
ਉਨ੍ਹਾਂ ਕਿਹਾ ਕਿ ਇਸਲਾਮਿਕ ਸਟੇਟ ਸਮੂਹ ਤਾਲਿਬਾਨ ਨਾਲੋਂ ਵਧੇਰੇ ਕੱਟੜਪੰਥੀ ਹੈ ਅਤੇ ਉਸਨੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕਈ ਹਮਲੇ ਕੀਤੇ ਹਨ। ਅਧਿਕਾਰੀ ਦਾ ਕਹਿਣਾ ਹੈ ਕਿ ਜਦੋਂ ਤੋਂ ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੈ, ਲੋਕਾਂ ਨੂੰ ਬਚਣ ਵਿੱਚ ਸਹਾਇਤਾ ਲਈ ਕਾਬੁਲ ਹਵਾਈ ਅੱਡੇ ਤੋਂ ਹਵਾਈ ਉਡਾਣਾਂ ਜਾਰੀ ਹਨ।