ਪੰਜਾਬ

punjab

ETV Bharat / international

ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 2 ਲੱਖ ਡਾਲਰ ਦੇਣ ਦਾ ਐਲਾਨ - ਆਸਟ੍ਰੇਲੀਆ ਵਿੱਚ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵਿਕਟੋਰੀਆ ਦੇ ਪ੍ਰੀਮੀਅਰ (ਸੂਬਾ ਸਰਕਾਰ ਮੁਖੀ) ਨੇ 2 ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ।

australia

By

Published : Oct 16, 2019, 6:01 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੜੀ ਸ਼ਰਧਾ ਨਾਲ਼ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੱਦੇਨਜ਼ਰ ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਡਰਿਉ ਨੇ ਦੋ ਲੱਖ ਡਾਲਰ (ਇੱਕ ਕਰੋੜ ਰੁਪਇਆ) ਦੇਣ ਦਾ ਐਲਾਨ ਕੀਤਾ ਹੈ।

ਡੈਨੀਅਲ ਨੇ ਵਿਕਟੋਰੀਆ ਦੀ ਪਾਰਲੀਮੈਂਟ ਵਿੱਚ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ ਜੋ ਕਾਰਜ ਕੀਤੇ ਹਨ ਉਹ ਰਹਿੰਦੀ ਦੁਨੀਆਂ ਤੱਕ ਯਾਦ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਵਿਕਾਸ ਵਿੱਚ ਸਿੱਖਾਂ ਦੇ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।

ਦੱਸ ਦਈਏ ਕਿ ਜਿੱਥੇ ਵੀ ਸਿੱਖ ਵਸਦੇ ਨੇ ਉਨ੍ਹਾਂ ਨੇ ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਇਸ ਤਹਿਤ ਆਸਟ੍ਰੇਲੀਆ ਵਿੱਚ ਵੀ ਨਾਨਕ ਨਾਮ ਲੇਵਾ ਸੰਗਤਾਂ ਨੇ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਈ ਪ੍ਰੋਗਰਾਮ ਉਲੀਕੇ ਹੋਏ ਹਨ।

ABOUT THE AUTHOR

...view details