ਬੇਰੂਤ: ਲੇਬਨਾਨ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਬੇਰੂਤ ਦੇ ਬੰਦਰਗਾਹ ਦੇ 16 ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲਟਰੀ ਕੋਰਟ ਦੇ ਸਰਕਾਰੀ ਕਮਿਸ਼ਨਰ ਜੱਜ ਫਦੀ ਅਕੀਕੀ ਦਾ ਕਹਿਣਾ ਹੈ ਕਿ ਹੁਣ ਤੱਕ 18 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਹ ਸਾਰੇ ਪੋਰਟ ਅਤੇ ਕਸਟਮ ਅਧਿਕਾਰੀ ਅਤੇ ਕਰਮਚਾਰੀ ਹਨ। ਅਕੀਕੀ ਨੇ ਕਿਹਾ ਕਿ ਮੰਗਲਵਾਰ ਨੂੰ ਧਮਾਕੇ ਤੋਂ ਤੁਰੰਤ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਬੇਰੂਤ ਧਮਾਕੇ ਵਿੱਚ ਪੰਜ ਭਾਰਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਇਹ ਵੀ ਕਿਹਾ ਕਿ ਭਾਰਤ ਨੇ ਲੇਬਨਾਨ ਦੀ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਧਮਾਕੇ ਵਿੱਚ ਕਿੰਨਾ ਕੁ ਨੁਕਸਾਨ ਹੋਇਆ ਹੈ। ਉਸ ਦੇ ਅਧਾਰ 'ਤੇ ਦੇਸ਼ ਉਸ ਦੀ ਮਦਦ ਕਰੇਗਾ।