ਪੰਜਾਬ

punjab

ETV Bharat / international

ਇਰਾਕ: ਪ੍ਰਦਰਸ਼ਨ ਕਵਰ ਕਰ ਰਹੇ 2 ਪੱਤਰਕਾਰਾਂ ਦਾ ਗੋਲੀ ਮਾਰ ਕੇ ਕਤਲ - ਪ੍ਰਦਰਸ਼ਨ ਕਵਰ ਕਰ ਰਹੇ ਪੱਤਰਕਾਰਾਂ ਦਾ ਕਤਲ

ਇਰਾਕ ਵਿੱਚ ਸਰਕਾਰ ਵਿਰੁੱਧ ਚੱਲ ਰਹੇ ਪ੍ਰਦਰਸ਼ਨ ਨੂੰ ਕਵਰ ਕਰਨ ਦੌਰਾਨ 2 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ।

2 Iraqi journalists shot dead
2 ਪੱਤਰਕਾਰਾਂ ਦਾ ਗੋਲੀ ਮਾਰ ਕੇ ਕਤਲ

By

Published : Jan 13, 2020, 1:47 PM IST

ਬਗਦਾਦ: ਇਰਾਕ ਦੇ ਬਸਰਾ ਸ਼ਹਿਰ ਵਿੱਚ 2 ਪੱਤਰਕਾਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਦੋਵੇਂ ਪੱਤਰਕਾਰ ਇਰਾਕ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਨੂੰ ਕਵਰ ਰਹੇ ਸਨ।

ਜਾਣਕਾਰੀ ਮੁਤਾਬਕ ਇਰਾਕ ਦੇ ਦਿਜਹਾਲ ਟੀਵੀ ਦੇ ਰਿਪੋਰਟਰ ਅਹਿਮਦ ਅਬਦੁਲ ਸਮਦ ਅਤੇ ਕੈਮਰਾਮੈਨ ਸਫਾ ਘਾਲੀ ਬਸਰਾ ਵਿੱਚ ਹੋ ਰਹੇ ਪ੍ਰਦਰਸ਼ਨ ਨੂੰ ਕਵਰ ਕਰ ਰਹੇ ਸਨ। ਇਸੇ ਦੌਰਾਨ ਅਣਪਛਾਤੇ ਬੰਦੂਕਧਾਰੀ ਨੇ ਉਨ੍ਹਾਂ ਦੀ ਕਾਰ ਉੱਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਇਰਾਕ 'ਚ ਅਮਰੀਕੀ ਸੈਨਿਕ ਠਿਕਾਣਿਆਂ 'ਤੇ ਸੁੱਟੇ ਗਏ ਅੱਠ ਰਾਕੇਟ

ਅਮਰੀਕੀ ਸਫਾਰਤਖਾਨੇ ਮੁਤਾਬਕ, ਇਹ ਇਰਾਕੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਨੂੰ ਕਾਇਮ ਰੱਖਣ, ਪੱਤਰਕਾਰਾਂ ਦੀ ਰੱਖਿਆ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਕਿ ਕਾਰਕੁੰਨ ਜ਼ੁਲਮ ਦੇ ਡਰ ਤੋਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਸਕਦੇ ਹਨ।

ਸਫਾਰਤਖਾਨੇ ਮੁਤਾਬਕ, ਅਜਿਹਾ ਤਾਂ ਹੀ ਹੋ ਸਕਦਾ ਹੈ ਜੇ ਜੇ ਅਪਰਾਧੀਆਂ ਨੂੰ ਲੱਭ ਕੇ ਉਨ੍ਹਾਂ ਨੂੰ ਨਿਆਂ ਦਵਾਇਆ ਜਾਵੇ। ਇਹ ਸਪੱਸ਼ਟ ਨਹੀਂ ਹੈ ਕਿ ਕਿਸ ਨੇ ਜਾਂ ਕਿਸ ਸਮੂਹ ਨੇ ਇਨ੍ਹਾਂ ਕਤਲੇਆਮ ਨੂੰ ਅੰਜਾਮ ਦਿੱਤਾ ਹੈ।

ABOUT THE AUTHOR

...view details