ਪੰਜਾਬ

punjab

ETV Bharat / international

ਕੈਨੇਡਾ 'ਚ ਪੰਜਾਬੀਆਂ ਦੀ ਬੱਲੇ-ਬੱਲੇ, 18 ਪੰਜਾਬੀ ਚੁਣੇ ਗਏ MP - ਲਿਬਰਲ ਪਾਰਟੀ

ਕੈਨੇਡਾ ਚੋਣਾਂ ਵਿੱਚ ਇੱਕ ਵਾਰ ਮੁੜ ਤੋਂ ਪੰਜਾਬੀਆਂ ਨੇ ਆਪਣੀ ਜਿੱਤ ਦਾ ਪਰਚਮ ਲਹਿਰਾ ਦਿੱਤਾ ਹੈ। ਚੋਣਾਂ ਵਿੱਚ ਕੁੱਲ 18 ਪੰਜਾਬੀ ਮੈਂਬਰ ਪਾਰਲੀਮੈਂਟ ਬਣੇ ਹਨ ਜਿਨ੍ਹਾਂ 'ਚ 13 ਐਮਪੀ ਟਰੂਡੋ ਦੀ ਸਰਕਾਰ ਦੇ ਵਿਚੋਂ ਹਨ।

ਫ਼ੋਟੋ

By

Published : Oct 22, 2019, 4:27 PM IST

ਨਵੀਂ ਦਿੱਲੀ: ਕੈਨੇਡਾ ਚੋਣਾਂ ਵਿੱਚ ਇੱਕ ਵਾਰ ਮੁੜ ਤੋਂ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਫੈਡਰਲ ਚੋਣਾਂ ਵਿੱਚ ਜਿੱਤ ਹਾਸਲ ਕਰ ਲਈ ਹੈ। ਉੱਥੇ ਹੀ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਵੀ ਭਾਰੀ ਬਹੁਮਤ ਹਾਸਲ ਕੀਤਾ ਹੈ।

ਕੈਨੇਡਾ ਚੋਣਾਂ ਵਿੱਚ ਕੁੱਲ 18 ਪੰਜਾਬੀ ਮੈਂਬਰ ਪਾਰਲੀਮੈਂਟ ਬਣੇ ਹਨ ਜਿਨ੍ਹਾਂ 'ਚ 13 ਐਮਪੀ ਟਰੂਡੋ ਦੀ ਸਰਕਾਰ ਦੇ ਵਿਚੋਂ ਹਨ ਜਦਕਿ ਜਗਮੀਤ ਸਿੰਘ ਦੀ ਐਨਡੀਪੀ ਵਿਚੋਂ ਉਹ ਇਕੱਲੇ ਹਨ ਅਤੇ ਕੰਜ਼ਰਵੇਟਿਵ ਚੋਂ 4 ਪੰਜਾਬੀ ਐਮਪੀ ਚੁਣੇ ਗਏ ਹਨ। ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ 157 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਉੱਥੇ ਹੀ ਕੰਜ਼ਰਵੇਟਿਵ ਪਾਰਟੀ ਦੇ ਹਿੱਸੇ 122 ਸੀਟਾਂ ਆਈਆਂ ਹਨ। ਜਗਮੀਤ ਸਿੰਘ ਦੀ ਪਾਰਟੀ ਐਨਡੀਪੀ 24 ਸੀਟਾਂ ਲੈਂਦੇ ਹੋਇਆਂ ਪਛੜ ਕੇ ਚੌਥੇ ਨੰਬਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੈਨੇਡਾ 'ਚ ਇੱਕ ਵਾਰ ਮੁੜ ਤੋਂ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦਾ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨਾ ਤੈਅ ਹੋ ਗਿਆ ਹੈ।

ਦੱਸਣਯੋਗ ਹੈ ਕਿ ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ ਇੱਕ 170 ਹੈ ਜੋ ਤਾਜ਼ਾ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਪ੍ਰਾਪਤ ਨਹੀਂ ਹੋਇਆ। ਪਰ ਇਹ ਸਪਸ਼ਟ ਹੈ ਕਿ ਜਸਟਿਨ ਟਰੂਡੋ ਦੁਬਾਰਾ ਤੋਂ ਪ੍ਰਧਾਨ ਮੰਤਰੀ ਦੀ ਸੀਟ 'ਤੇ ਕਾਬਜ਼ ਹੋਣਗੇ।

ABOUT THE AUTHOR

...view details