ਨਵੀਂ ਦਿੱਲੀ: ਤੁਰਕੀ ਦੇ ਪੂਰਬੀ ਹਿੱਸੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ ਤੀਬਰਤਾ 6.8 ਮਾਪੀ ਗਈ। ਭੂਚਾਲ ਆਉਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1 ਹਜ਼ਾਰ ਤੋਂ ਵੀ ਜ਼ਿਆਦਾ ਲੋਕ ਜ਼ਖਮੀ ਹੋਏ ਹਨ।
ਭੂਚਾਲ ਰਿਸਰਚ ਇੰਸਟੀਚਿਊਟ ਦੀ ਵੈਬਸਾਈਟ 'ਤੇ ਜਾਰੀ ਕੀਤੀ ਜਾਣਕਾਰੀ ਦੇ ਅਨੁਸਾਰ ਸਿਵਰਿਸ ਜ਼ਿਲ੍ਹੇ ਵਿੱਚ ਭੂਚਾਲ ਸਥਾਨਕ ਸਮੇਂ ਅਨੁਸਾਰ ਸ਼ਾਮ 8.55 ਵਜੇ ਆਇਆ ਅਤੇ ਰਿਕਟਰ ਪੈਮਾਨੇ ਉੱਤੇ ਇਸ ਦੀ ਤੀਬਰਤਾ 6.8 ਮਾਪੀ ਗਈ ਹੈ।