ਕਰਾਚੀ: ਪਾਕਿਸਤਾਨ ਦੇ ਜਮਸ਼ੋਰੋ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਿਆਨਕ ਅੱਗ ਦੇ ਕਾਰਨ 8 ਬੱਚਿਆ ਸਮੇਤ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 28 ਲੋਕ ਗੰਭੀਰ ਜ਼ਖਮੀ ਹੋ ਗਏ ਹਨ।
ਪਾਕਿਸਤਾਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਜਿੰਦਾ ਸੜੇ 18 ਲੋਕ - ਪਾਕਿਸਤਾਨ ਵਿੱਚ ਬੱਸ ਨੂੰ ਲੱਗੀ ਭਿਆਨਕ ਅੱਗ
ਪਾਕਿਸਤਾਨ ਦੇ ਜਮਸ਼ੋਰੇ ਜ਼ਿਲ੍ਹੇ ਵਿੱਚ ਉਸ ਸਮੇਂ ਹਾਹਾਕਾਰ ਮਚ ਗਿਆ ਜਦੋਂ ਇੱਕ ਯਾਤਰੀਆਂ ਨਾਲ ਭਰੀ ਬੱਸ ਨੂੰ ਭਿਆਨਕ ਅੱਗ ਲਗ ਗਈ। ਮਿਲੀ ਜਾਣਕਾਰੀ ਮੁਤਾਬਿਕ ਇਸ ਅੱਗ ਦੇ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ 8 ਬੱਚੇ ਵੀ ਸ਼ਾਮਲ ਹਨ।
ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ
ਇੱਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਸ ਜ਼ਿਲੇ ਦੇ ਨੂਰੀਾਬਾਦ ਖੇਤਰ 'ਚ ਪਹੁੰਚੀ ਸੀ। ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੱਡੀ ਦੇ ਏਅਰ ਕੰਡੀਸ਼ਨਿੰਗ ਸਿਸਟਮ 'ਚ ਖਰਾਬੀ ਕਾਰਨ ਅੱਗ ਲੱਗੀ ਹੈ।
ਇਹ ਵੀ ਪੜੋ:ਰੂਸ ਨੇ ਕ੍ਰੀਮੀਆ ਪੁਲ ਹਮਲੇ ਦੇ ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Last Updated : Oct 13, 2022, 1:34 PM IST