ਚੰਡੀਗੜ੍ਹ: ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ 21 ਸਾਲਾ ਕੈਨੇਡੀਅਨ ਸਿੱਖ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ (21 year old sikh woman shot dead in Ontario canada) ਗਿਆ ਹੈ। ਇਹ ਮਾਮਲਾ ਸ਼ਨੀਵਾਰ ਦੀ ਰਾਤ ਦਾ ਹੈ ਜਦੋਂ ਸ਼ਹਿਰ ਵਿੱਚ ਇੱਕ ਅਣਪਛਾਤੇ ਹਮਲਾਵਰ ਨੇ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿੱਚ ਗੋਲੀ ਮਾਰ ਪਵਨਪ੍ਰੀਤ ਕੌਰ ਦਾ ਕਤਲ ਕਰ ਦਿੱਤਾ। ਪੀਲਜ਼ ਰੀਜਨਲ ਪੁਲਿਸ ਦੁਆਰਾ ਐਤਵਾਰ ਨੂੰ ਜਾਰੀ ਪ੍ਰੈਸ ਬਿਆਨ ਅਨੁਸਾਰ ਪੀੜਤਾ ਦੀ ਪਛਾਣ ਪਵਨਪ੍ਰੀਤ ਕੌਰ ਵਜੋਂ ਹੋਈ ਹੈ ਜੋ ਕਿ ਬਰੈਂਪਟਨ ਦੀ ਰਹਿਣ ਵਾਲੀ ਸੀ।
ਇਹ ਵੀ ਪੜੋ:ਕਾਂਗਰਸ ਵਿੱਚ ਵੱਡਾ ਫੇਰਬਦਲ: ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਰਾਜਸਥਾਨ ਦੀ ਜ਼ਿੰਮੇਵਾਰੀ
ਗੈਸ ਸਟੇਸ਼ਨ ਦੇ ਬਾਹਰ ਲੱਗੀ ਗੋਲੀ:ਇੱਕ ਕੈਨੇਡੀਅਨ ਅਖਬਾਰ ਮੁਤਾਬਕ ਪਵਨਪ੍ਰੀਤ ਕੌਰ ਨੂੰ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰੀ ਗਈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਾਤ 10:39 ਵਜੇ ਦੇ ਕਰੀਬ ਔਰਤ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਘਟਨਾ ਸਥਾਨ 'ਤੇ ਪਹੁੰਚ ਕੇ ਪੁਲਿਸ ਨੂੰ ਗੋਲੀ ਲੱਗਣ ਨਾਲ ਜ਼ਖਮੀ ਔਰਤ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪੀੜਤਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ (sikh woman shot dead in canada) ਤੋੜ ਦਿੱਤਾ।
ਟਾਰਗੇਟ ਕਿਲਿੰਗ ਦਾ ਮਾਮਲਾ:ਪੁਲਿਸ ਦਾ ਮੰਨਣਾ ਹੈ ਕਿ ਇਹ ਇੱਕ ਟਾਰਗੇਟ ਕਿਲਿੰਗ ਦਾ ਮਾਮਲਾ (sikh woman shot dead in canada) ਹੈ। ਕਾਤਲ ਦੀ ਅਜੇ ਪਛਾਣ ਨਹੀਂ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਕਾਤਲ ਦੀ ਭਾਲ ਜਾਰੀ ਹੈ ਜਿਸ ਨੇ ਕਾਲੇ ਕੱਪੜੇ ਅਤੇ ਦਸਤਾਨੇ ਪਹਿਨੇ ਹੋਏ ਸਨ।
ਇਹ ਵੀ ਪੜੋ:ਨਹਿਰ ਵਿੱਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ