ਹੁਸ਼ਿਆਰਪੁਰ:ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਹਰਸੀ ਪਿੰਡ ਦੇ ਪਰਿਵਾਰ ਨੂੰ ਬੀਤੇ ਦਿਨੀਂ ਅਮਰੀਕਾ ਦੇ ਵਿਚ ਅਗਵਾ ਕੀਤਾ ਗਿਆ ਸੀ ਜਿਸ ਦੀ ਅੱਜ ਸਵੇਰੇ ਦੁੱਖ ਭਰੀ ਖ਼ਬਰ ਆਈ ਹੈ ਕਿ ਚਾਰਾਂ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜੋ ਜਾਣਕਾਰੀ ਪ੍ਰਾਪਤ ਹੋਈ ਹੈ, ਉਸ ਅਨੁਸਾਰ ਜੋ ਦੋ ਸਾਲ ਦੀ ਬੱਚੀ ਸੀ ਉਸ ਦੀ ਭੁੱਖ ਨਾਲ ਅਤੇ ਬਾਕੀ ਤਿੰਨੋਂ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੀਆਂ ਲਾਸ਼ਾਂ ਕੈਲੀਫੋਰਨੀਆ ਵਿੱਚ ਬਦਾਮਾਂ ਦੇ ਬਾਗ਼ ਵਿੱਚੋਂ ਮਿਲੀਆਂ ਹਨ। (merced county kidnapping case) (Punjabis Kidnapped In America) (India Sikh Family kidnaped)
ਟਾਂਡਾ 'ਚ ਮਾਹੌਲ ਗ਼ਮਗੀਨ: ਇਹ ਖ਼ਬਰ ਮਿਲਣ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸਥਾਨ ਵਾਸੀਆਂ ਦਾ ਕਹਿਣਾ ਹੈ ਕਿ ਪਰਿਵਾਰ ਬਹੁਤ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਵੱਸਿਆ ਹੋਇਆ ਸੀ। ਇੱਥੇ ਜਦ ਵੀ ਆਉਂਦੇ ਤਾਂ ਸਭ ਨੂੰ ਮਿਲਦੇ। ਸ਼ਾਂਤ ਸੁਭਾਅ ਦਾ ਪਰਿਵਾਰ ਮਿਲਨਸਾਰ ਸੀ ਅਤੇ ਦਾਨੀ ਸੱਜਣ ਸੀ।
CM ਮਾਨ ਨੇ ਕੀਤਾ ਦੁੱਖ ਪ੍ਰਗਟਾਵਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਸ ਘਟਨਾ ਉੱਤੇ ਬੇਹਦ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ, "ਕੈਲੀਫੋਰਨੀਆ 'ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ...ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ...ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ..."
ਕੁਲਦੀਪ ਧਾਲੀਵਾਲ ਨੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ:ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ।