ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੇ ਜਾਣ ਤੋਂ ਬਾਅਦ ਦੁਨੀਆ ਦੇ ਕਈ ਹਿੱਸਿਆਂ 'ਚ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤੇ। ਬੁੱਧਵਾਰ ਨੂੰ ਸੇਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਹਿਰਾਉਂਦੇ ਹੋਏ 200 ਤੋਂ ਵਧ ਪ੍ਰਦਰਸ਼ਨਕਾਰੀਆਂ ਵੱਲੋਂ ਖਾਲਿਸਤਾਨੀ ਝੰਡੇ ਲਹਿਰਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਯੂਕੇ ਵਿਚ ਵੀ ਹੋਇਆ ਸੀ ਪ੍ਰਦਰਸ਼ਨ ਤੇ ਤਿਰੰਗੇ ਦਾ ਅਪਮਾਨ :ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲਗਾਤਾਰ ਅੰਮ੍ਰਿਤਪਾਲ ਖ਼ਿਲਾਫ਼ ਹੋਈ ਕਾਰਵਾਈ ਦਾ ਪ੍ਰਭਾਵ ਸਿਰਫ਼ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਯੂਕੇ ਵਿਚ ਭਾਰਤੀ ਅੰਬੈਸੀ ਦੇ ਬਾਹਰ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਸੀ। ਉਸੇ ਤਰ੍ਹਾਂ ਹੁਣ ਸੇਨ ਫਰਾਂਸਿਸਕੋ ਵਿਖੇ ਖਾਲਿਸਤਾਨੀ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਸੇਨ ਫਰਾਂਸਿਸਕੋ ਦੇ ਬਾਹਰ ਕਰੀਬ 200 ਖਾਲਿਸਤਾਨੀ ਸਮਰਥਕ ਇਕੱਠੇ ਹੋਏ ਅਤੇ ਵੱਖਵਾਦੀ ਨਾਅਰੇ ਲਾਏ। ਪ੍ਰਦਰਸ਼ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾਵਾਂ ਵਿੱਚ ਲਾਊਡਸਪੀਕਰਾਂ ’ਤੇ ਭਾਰਤ ਵਿਰੋਧੀ ਭਾਸ਼ਣ ਦਿੱਤੇ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਕਰੈਕਡਾਊਨ ਦੌਰਾਨ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ ਕੀਤਾ। ਹਾਲਾਂਕਿ, ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਸੇਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ।