ਕਾਬੁਲ:ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਸ਼ੀਆ ਬਹੁਲ ਖੇਤਰ 'ਚ ਸ਼ੁੱਕਰਵਾਰ ਸਵੇਰੇ ਧਮਾਕਾ ਹੋਇਆ। ਤਾਲਿਬਾਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਹਮਲੇ 'ਚ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 35 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਦਸ਼ਤੀ ਬਰਚੀ ਇਲਾਕੇ 'ਚ ਇਕ ਵਿਦਿਅਕ ਸੰਸਥਾ ਦੇ ਅੰਦਰ ਧਮਾਕਾ ਹੋਇਆ। ਅਜੇ ਤੱਕ ਕਿਸੇ ਨੇ ਵੀ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਿਟੀ ਪੁਲਿਸ ਨੇ ਕਿਹਾ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਸਿੱਖਿਆ ਕੇਂਦਰ ਵਿੱਚ ਹੋਏ ਧਮਾਕੇ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਇਹ ਆਤਮਘਾਤੀ ਹਮਲਾ ਦੱਸਿਆ ਜਾ ਰਿਹਾ ਹੈ।
ਕਾਬੁਲ ਪੁਲਿਸ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਇੱਕ ਮੀਡੀਆ ਏਜੰਸੀ ਨੂੰ ਦੱਸਿਆ ਹੈ ਕਿ ਧਮਾਕਾ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਸਵੇਰੇ 7:30 ਵਜੇ ਕਾਜ ਐਜੂਕੇਸ਼ਨ ਸੈਂਟਰ ਵਿੱਚ ਹੋਇਆ। ਬਦਕਿਸਮਤੀ ਨਾਲ, ਧਮਾਕੇ ਵਿੱਚ ਕਈ ਨਾਗਰਿਕਾਂ ਦੀ ਮੌਤ ਹੋ ਗਈ ਹੈ।