ਵਾਸ਼ਿੰਗਟਨ: ਅਮਰੀਕਾ ਵਿਚ ਕੈਲੀਫੋਰਨੀਆ ਪੁਲਿਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਦੇ ਗੁਰਦੁਆਰਿਆਂ ਅਤੇ ਹੋਰ ਥਾਵਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਏਕੇ-47 ਰਾਈਫਲ, ਪਿਸਤੌਲ ਅਤੇ ਮਸ਼ੀਨ ਗੰਨ ਵਰਗੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੋਬ ਬੋਂਟਾ, ਯੂਬਾ ਸਿਟੀ ਦੇ ਪੁਲਸ ਮੁਖੀ ਬ੍ਰਾਇਨ ਬੇਕਰ ਅਤੇ ਸੂਟਰ ਕਾਊਂਟੀ ਦੇ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੇ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਨੂੰ ਉੱਤਰੀ ਕੈਲੀਫੋਰਨੀਆ 'ਚ 20 ਥਾਵਾਂ 'ਤੇ ਵੱਡੇ ਸਰਚ ਵਾਰੰਟ ਆਪ੍ਰੇਸ਼ਨ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਲੋਕ ਕਈ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ: ਜਿਨ੍ਹਾਂ ਵਿਚੋਂ ਜ਼ਿਆਦਾਤਰ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰ ਹਨ। ਡੁਪਰੇ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮਾਫੀਆ ਦੇ ਮੈਂਬਰ ਹਨ। ਜੋ ਭਾਰਤ ਵਿੱਚ ਕਤਲ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕ ਵਿਰੋਧੀ ਅਪਰਾਧੀ ਗਿਰੋਹ ਦਾ ਹਿੱਸਾ ਹਨ ਅਤੇ ਉਹ ਕਥਿਤ ਤੌਰ 'ਤੇ ਕਈ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਰਹੇ ਹਨ। ਜਿਨ੍ਹਾਂ ਵਿੱਚ ਸੈਕਰਾਮੈਂਟੋ, ਸੈਨ ਜੋਕਿਨ, ਸੋਲਾਨੋ, ਯੋਲੋ ਅਤੇ ਮਰਸਡ ਕਾਉਂਟੀਆਂ ਵਿੱਚ ਕਤਲ ਦੀ ਕੋਸ਼ਿਸ਼ ਦੇ ਪੰਜ ਮਾਮਲੇ ਸ਼ਾਮਿਲ ਹਨ।