ਤਹਿਰਾਨ: ਦੱਖਣੀ ਈਰਾਨ 'ਚ ਬੀਤੀ ਰਾਤ ਭੂਚਾਲ ਕਾਰਨ 3 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ।ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਬੀਤੀ ਰਾਤ ਕਰੀਬ 3 ਵਜੇ ਆਇਆ, ਜਿਸ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਹੈ। ਇਰਾਨ ਵਿੱਚ ਪਿਛਲੇ ਮਹੀਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ 25 ਜੂਨ ਨੂੰ ਈਰਾਨ ਦੇ ਦੱਖਣੀ ਸੂਬੇ 'ਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਤਬਾਹੀ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਈਰਾਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ ਇਰਨਾ ਨੇ ਕਿਹਾ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 8:7 ਵਜੇ ਹਰਮੋਜ਼ਗਨ ਸੂਬੇ ਦੇ ਕਿਸ਼ ਟਾਪੂ ਤੋਂ 22 ਕਿਲੋਮੀਟਰ ਉੱਤਰ-ਪੂਰਬ ਵਿਚ ਆਇਆ, ਜਿਸ ਦਾ ਕੇਂਦਰ ਸਤ੍ਹਾ ਤੋਂ 22 ਕਿਲੋਮੀਟਰ ਹੇਠਾਂ ਸੀ।