ਲਾਗੁਨਾ ਵੁਡਸ:ਅਮਰੀਕਾ ਦੇ ਕੈਲੀਫੋਰਨੀਆ ਵਿੱਚ ਐਤਵਾਰ ਨੂੰ ਇੱਕ ਸ਼ੱਕੀ ਵਿਅਕਤੀ ਨੇ ਇੱਕ ਚਰਚ ਵਿੱਚ ਗੋਲੀਬਾਰੀ (Church shooting) ਕੀਤੀ ਗਈ ਹੈ, ਜਿਸ ਵਿੱਚ 1 ਵਿਅਕਤੀ ਦੀ ਮੌਤ (Death) ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਚਰਚ 'ਚ ਮੌਜੂਦ ਲੋਕਾਂ ਨੇ ਗੰਨਮੈਨ ਨੂੰ ਮੌਕੇ 'ਤੇ ਹੀ ਫੜ ਲਿਆ। ਪੁਲਿਸ ਅਨੁਸਾਰ, ਸ਼ੱਕੀ ਏਸ਼ੀਆਈ ਮੂਲ ਦਾ ਵਿਅਕਤੀ ਹੈ, ਜੋ 60 ਅਤੇ 70 ਦੇ ਦਹਾਕੇ ਦਾ ਜਾਪਦਾ ਹੈ ਅਤੇ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਉਹ ਖੇਤਰ ਦਾ ਨਿਵਾਸੀ ਨਹੀਂ ਹੈ।
ਅਧਿਕਾਰੀਆਂ ਮੁਤਾਬਕ ਸ਼ੱਕੀ ਨੇ ਤੜਕੇ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਚਰਚ 'ਚ ਆਯੋਜਿਤ ਦਾਅਵਤ 'ਚ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਮੌਕੇ 'ਤੇ ਪਹੁੰਚਣ ਤੱਕ ਉੱਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ ਸੀ। ਅਧਿਕਾਰੀਆਂ ਮੁਤਾਬਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਜਾਂਚ ਅਧਿਕਾਰੀ 30 ਤੋਂ 40 ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖਮੀ (Injured) ਹੋ ਗਏ ਹਨ, ਜਦਕਿ ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਓਰੇਂਜ ਕਾਉਂਟੀ ਸ਼ੈਰਿਫ ਵਿਭਾਗ ਨੇ ਟਵਿੱਟਰ 'ਤੇ ਕਿਹਾ ਕਿ ਗੋਲੀਬਾਰੀ ਲਗੁਨਾ ਵੁੱਡਸ ਦੇ ਜਿਨੀਵਾ ਪ੍ਰੈਸਬੀਟੇਰੀਅਨ ਚਰਚ ਵਿਚ ਦੁਪਹਿਰ 1:30 ਵਜੇ ਦੇ ਕਰੀਬ ਹੋਈ।