ਵਾਸ਼ਿੰਗਟਨ: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੇਵਿਸਟਨ 'ਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਇਸ ਗੋਲੀਬਾਰੀ ਵਿੱਚ ਹੁਣ ਤੱਕ 20 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਦਰਜਨਾਂ ਲੋਕ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਕੁਝ ਜ਼ਖਮੀਆਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਅਮਰੀਕੀ ਪੁਲਿਸ ਮੁਤਾਬਕ ਇੱਕ ਸ਼ਾਰਪ ਸ਼ੂਟਰ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਪੁਲਿਸ ਨੇ ਜਾਰੀ ਕੀਤੀ ਹਮਲਾਵਰ ਦੀ ਫੋਟੋ: ਦੱਸ ਦੇਈਏ ਕਿ ਅਮਰੀਕਾ ਵਿੱਚ ਗੋਲੀਬਾਰੀ ਦੀ ਘਟਨਾ ਕੋਈ ਨਵੀਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਐਂਡੋਸਕੋਗਿਨ ਕਾਊਂਟੀ ਸ਼ੈਰਿਫ ਦਫਤਰ (ਪੁਲਿਸ) ਨੇ ਵੀ ਸੋਸ਼ਲ ਮੀਡੀਆ 'ਐਕਸ' 'ਤੇ ਹਮਲਾਵਰ ਦੀ ਫੋਟੋ ਪੋਸਟ ਕੀਤੀ ਹੈ। ਇਸ ਤਸਵੀਰ ਵਿੱਚ ਹਮਲਾਵਰ ਹੱਥ ਵਿੱਚ ਹਥਿਆਰ ਫੜੀ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਹਮਲਾਵਰ ਕਿਤੇ ਫਰਾਰ ਹੋ ਗਿਆ ਹੈ।