ਨਵੀਂ ਦਿੱਲੀ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਹ ਦੁਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਨੂੰ ਕਈ ਦਿਨਾਂ ਤੋਂ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਨੇ ਵੈਂਟੀਲੇਟਰ 'ਤੇ ਰੱਖੇ ਜਾਣ ਦੀ ਖਬਰ ਦਾ ਖੰਡਨ ਕੀਤਾ ਹੈ। 78 ਸਾਲਾ ਮੁਸ਼ੱਰਫ 1999 ਤੋਂ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ। 1999 ਵਿੱਚ, ਉਹ ਨਵਾਜ਼ ਸ਼ਰੀਫ਼ ਦੇ ਤਖ਼ਤਾ ਪਲਟ ਤੋਂ ਬਾਅਦ ਦੇਸ਼ ਦੇ 10ਵੇਂ ਰਾਸ਼ਟਰਪਤੀ ਬਣੇ। ਉਸ ਨੇ ਮਹਾਦੋਸ਼ ਤੋਂ ਬਚਣ ਲਈ 2008 ਵਿੱਚ ਅਸਤੀਫਾ ਦੇ ਦਿੱਤਾ ਸੀ।
ਮੁਸ਼ੱਰਫ ਮਾਰਚ 2016 'ਚ ਇਲਾਜ ਲਈ ਦੁਬਈ ਗਏ ਸਨ, ਜਿਸ ਤੋਂ ਬਾਅਦ ਉਹ ਕਦੇ ਪਾਕਿਸਤਾਨ ਨਹੀਂ ਪਰਤੇ। 17 ਦਸੰਬਰ 2019 ਨੂੰ ਵਿਸ਼ੇਸ਼ ਬੈਂਚ ਨੇ ਮੁਸ਼ੱਰਫ਼ ਨੂੰ ਦੇਸ਼ ਧ੍ਰੋਹ ਦੇ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ। ਇੱਕ ਇੰਟਰਵਿਊ ਵਿੱਚ ਮੁਸ਼ੱਰਫ਼ ਨੇ ਕਿਹਾ ਸੀ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹੋਏ ਕੇਸਾਂ ਦਾ ਸਾਹਮਣਾ ਕਰਨ ਲਈ ਜ਼ਰੂਰ ਵਾਪਸ ਆਉਣਗੇ ਪਰ ਬਾਅਦ ਵਿੱਚ ਉਨ੍ਹਾਂ ਨੇ ਵਾਪਸ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਾਰਚ 2018 'ਚ ਪਾਕਿਸਤਾਨ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਦਾ ਪਾਸਪੋਰਟ ਅਤੇ ਪਛਾਣ ਪੱਤਰ ਰੱਦ ਕਰ ਦਿੱਤਾ ਗਿਆ ਸੀ।