ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਨਜ਼ਰਬੰਦ ਕਰ (Gangster Goldy Brar Detained In California) ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹੀ ਨਜ਼ਰਬੰਦ ਕਰ ਲਿਆ ਗਿਆ ਸੀ।
ਇਹ ਵੀ ਪੜੋ:ਨਾਕੇ ਤੋਂ ਨੌਜਵਾਨ ਵੱਲੋਂ ਭੱਜਣ ਦੀ ਕੋਸ਼ਿਸ਼, ਫੜ੍ਹੇ ਜਾਣ 'ਤੇ ਰਿਸ਼ਵਤ ਦੇਣ ਦੇ ਦੋਸ਼, ਤਸਵੀਰਾਂ ਕੈਮਰੇ ਵਿੱਚ ਕੈਦ
ਖੂਫੀਆ ਏਜੰਸੀਆਂ ਨੂੰ ਮਿਲੀ ਜਾਣਕਾਰੀ:ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਹ ਜਾਣਕਾਰੀਭਾਰਤੀ ਖੂਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹੁਣ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।
ਇਸ ਤਰ੍ਹਾਂ ਅਮਰੀਕਾ ਭੱਜਿਆ ਗੋਲਡੀ ਬਰਾੜ:ਦੱਸ ਦਈਏ ਕਿ ਜਦੋਂ ਪੰਜਾਬ ਗਾਇਕ ਸਿੱਧੂ ਮੂਲੇਵਾਲਾ ਦਾ ਕਤਲ ਹੋਇਆ ਸੀ ਤਾਂ ਉਸ ਸਮੇਂ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿੱਚ ਰਹਿ ਰਿਹਾ ਸੀ, ਉਸ ਨੂੰ ਡਰ ਸੀ ਕਿ ਕਿਤੇ ਸਿੱਧੂ ਨੂੰ ਚਾਹੁੰਣ ਵਾਲੇ ਉਸ ਦਾ ਪਤਾ ਨਾ ਦੱਸ ਦੇਣ ਤਾਂ ਇਸੇ ਡਰੋਂ ਉਹ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ ਸੀ।
2017 ਤੋਂ ਕੈਨੇਡਾ ਵਿੱਚ ਹੈ ਗੈਂਗਸਟਰ ਗੋਲਡੀ ਬਰਾੜ: ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ ਬਰਾੜ 2017 ਵਿੱਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਪੰਜਾਬ ਪੁਲਿਸ ਅਨੁਸਾਰ ਉਹ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। ਮੂਸੇਵਾਲਾ ਦਾ ਕਤਲ ਕਥਿਤ ਤੌਰ 'ਤੇ ਅਕਾਲੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
6 ਸ਼ੂਟਰਾਂ ਨੇ ਮੂਸੇਵਾਲਾ ਨੂੰ ਮਾਰਿਆਂ ਸਨ ਗੋਲੀਆਂ:ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।
ਬੀਤੇ ਦਿਨ ਮੂਸੇਵਾਲਾ ਦੇ ਪਿਤਾ ਨੇ ਕੀਤਾ ਸੀ ਇਨਾਮ ਦਾ ਐਲਾਨ:ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਮਾਮਲੇ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਨਾ ਫੜ੍ਹੇ ਜਾਣ ਉੱਤੇ ਮੂਸੇਵਾਲਾ ਦੇ ਪਿਤਾ ਨੇ ਬੀਤੇ ਦਿਨ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਸੀ, ਉਹਨਾਂ ਨੇ ਕਿ ਕਿਹਾ ਸੀ ਕਿ ਜੋ ਵੀ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਵਾਏਗਾ ਉਹ ਉਸ ਨੂੰ ਆਪਣੇ ਪੱਲੇ ਤੋਂ 2 ਕਰੋੜ ਰੁਪਏ ਦਾ ਇਨਾਮ ਦੇਣਗੇ।
ਅੰਮ੍ਰਿਤਸਰ ਵਿੱਚ ਇੱਕ ਸਮਾਗਮ ਵਿੱਚ ਬੋਲਦਿਆਂ, ਸਿੰਘ ਨੇ ਆਸਟਰੇਲੀਆਈ ਪੁਲਿਸ ਦੀ ਇੱਕ ਭਾਰਤੀ ਮੂਲ ਦੇ ਨਾਗਰਿਕ ਦੀ ਗ੍ਰਿਫਤਾਰੀ ਲਈ 1 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕਰਨ ਦੀ ਉਦਾਹਰਨ ਦਿੱਤੀ, ਜੋ ਚਾਰ ਸਾਲ ਪਹਿਲਾਂ ਇੱਕ ਔਰਤ ਦਾ ਕਤਲ ਕਰਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਉਹਨਾਂ ਨੇ ਮੰਗ ਕੀਤੀ ਕਿ ਬਰਾੜ ਨੂੰ ਉਸ ਦੇ ਅਪਰਾਧਾਂ ਲਈ ਕਾਨੂੰਨ ਦਾ ਸਾਹਮਣਾ ਕਰਨ ਲਈ ਭਾਰਤ ਲਿਆਂਦਾ ਜਾਵੇ।
ਡੇਰਾ ਪ੍ਰੇਮੀ ਦੇ ਕਤਲ ਦੀ ਵੀ ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ:ਕੁਝ ਦਿਨ ਪਹਿਲਾਂ ਪੰਜਾਬ ਦੇ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਪੁਲਿਸ ਸੁਰੱਖਿਆ ਵਿੱਚ ਕਤਲ ਹੋ ਗਿਆ ਸੀ, ਇਸ ਕਤਲ ਦੀ ਵਿ ਗੈਂਗਸਟਰ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਸੀ। ਉਸ ਨੇ ਲਿਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"
ਇਹ ਵੀ ਪੜੋ:Ludhiana Court Blast Case: NIA ਨੇ ਹਰਪ੍ਰੀਤ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ