ਨਵੀਂ ਦਿੱਲੀ: ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਇੱਕ ਵਿਦੇਸ਼ੀ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਹ ਘਟਨਾ ਵੀਰਵਾਰ ਦੀ ਹੈ। ਭਾਰਤੀ ਜਲ ਸੈਨਾ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਭਾਰਤੀ ਜਲ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ UKMTO ਪੋਰਟਲ 'ਤੇ ਕਰੀਬ ਪੰਜ ਤੋਂ ਛੇ ਹਮਲਾਵਰਾਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਜਲ ਸੈਨਾ ਨੇ ਤੁਰੰਤ ਕਾਰਵਾਈ ਕੀਤੀ। ਨੇਵੀ ਮੁਤਾਬਿਕ ਜਿਸ ਜਹਾਜ਼ ਨੂੰ ਹਾਈਜੈਕ ਕੀਤਾ ਜਾ ਰਿਹਾ ਸੀ, ਉਸ 'ਤੇ ਲਾਇਬੇਰੀਆ ਦਾ ਝੰਡਾ ਲੱਗਾ ਹੋਇਆ ਸੀ। ਇਹ ਬਲਕ ਕੈਰੀਅਰ ਜਹਾਜ਼ ਸੀ।
ਭਾਰਤੀ ਜਲ ਸੈਨਾ ਨੇ ਹਾਈਜੈਕ ਹੋਣ ਤੋਂ ਬਚਾਇਆ ਲਾਈਬੇਰੀਅਨ ਜਹਾਜ਼, ਅਰਬ ਸਾਗਰ 'ਤੇ ਹੋਈ ਸੀ ਅਗਵਾਹ ਦੀ ਕੋਸ਼ਿਸ਼ - Attempt to hijack plane
ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਲਾਈਬੇਰੀਆ ਦੇ ਇੱਕ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤੀ ਜਲ ਸੈਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਵੀਰਵਾਰ ਨੂੰ ਅਰਬ ਸਾਗਰ 'ਚ ਹਾਈਜੈਕਿੰਗ ਦੀ ਕੋਸ਼ਿਸ਼ ਦੀ ਸੂਚਨਾ ਮਿਲਣ 'ਤੇ ਅਸੀਂ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਹਾਈਜੈਕਿੰਗ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
Published : Jan 5, 2024, 6:38 PM IST
ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼: ਭਾਰਤੀ ਜਲ ਸੈਨਾ ਦੇ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਵੇਰੇ ਜਹਾਜ਼ ਨਾਲ ਸੰਪਰਕ ਹੋਇਆ। ਚਾਲਕ ਦਲ ਦੀ ਸੁਰੱਖਿਆ ਦਾ ਪਤਾ ਲਗਾਇਆ ਜਾ ਰਿਹਾ ਹੈ। ਭਾਰਤੀ ਜਲ ਸੈਨਾ ਨੇ ਕਿਹਾ ਕਿ ਖੇਤਰ ਦੀਆਂ ਹੋਰ ਏਜੰਸੀਆਂ ਅਤੇ MNF ਨਾਲ ਤਾਲਮੇਲ ਕਰਕੇ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਵਪਾਰਕ ਜਹਾਜ਼ਾਂ ਉੱਤੇ ਹਮਲਿਆਂ ਦੀ ਗਿਣਤੀ:ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਸਮੇਂ ਵਿੱਚ ਅਰਬ ਅਤੇ ਲਾਲ ਸਾਗਰ ਵਿੱਚ ਵਪਾਰਕ ਜਹਾਜ਼ਾਂ ਉੱਤੇ ਹਮਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਇਜ਼ਰਾਈਲ-ਹਮਾਸ ਦੀ ਲੜਾਈ ਦੇ ਪ੍ਰਤੀਕਰਮ ਵਿੱਚ ਕੀਤੀਆਂ ਜਾ ਰਹੀਆਂ ਹਨ, ਨਾਲ ਹੀ ਅਜਿਹੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟਾਈ ਗਈ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਨੇ ਕਿਹਾ ਹੈ ਕਿ ਉਸ ਨੇ ਇਸ ਮਾਮਲੇ 'ਚ ਗਲੋਬਲ ਗਠਜੋੜ ਬਣਾਉਣ 'ਤੇ ਜ਼ੋਰ ਦਿੱਤਾ ਹੈ। ਵੀਰਵਾਰ ਨੂੰ ਯਮਨ ਤੋਂ ਲਾਲ ਸਾਗਰ ਦੇ ਸਮੁੰਦਰੀ ਰਸਤੇ 'ਤੇ ਵੀ ਡਰੋਨ ਹਮਲੇ ਕੀਤੇ ਗਏ। ਹਾਲਾਂਕਿ ਇਸ ਹਮਲੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਡਰੋਨ ਨੂੰ ਕਿਸੇ ਵੀ ਜਹਾਜ਼ ਨੂੰ ਟੱਕਰ ਦੇਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਗਿਆ।