ਵਾਸ਼ਿੰਗਟਨ:ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅਮਰੀਕਾ ਦੀ ਵਪਾਰ ਪ੍ਰਤੀਨਿਧੀ ਰਾਜਦੂਤ ਕੈਥਰੀਨ ਤਾਈ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਵਧਦੇ ਵਪਾਰ ਅਤੇ ਆਰਥਿਕ ਸਬੰਧਾਂ 'ਤੇ ਚਰਚਾ ਕੀਤੀ ਗਈ। ਜੈਸ਼ੰਕਰ ਨੇ ਐਕਸ (ਟਵਿੱਟਰ) 'ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਡੇ ਵਧਦੇ ਵਪਾਰ ਅਤੇ ਆਰਥਿਕ ਸਬੰਧਾਂ ਅਤੇ ਇਸ ਦੇ ਵਿਆਪਕ ਮਹੱਤਵ ਬਾਰੇ ਗੱਲ ਕੀਤੀ। ਜੈਸ਼ੰਕਰ ਨੇ ਗਲੋਬਲ ਬਦਲਾਅ ਵਿੱਚ ਭਾਰਤ ਦੀ ਵਧਦੀ ਭੂਮਿਕਾ ਬਾਰੇ ਥਿੰਕ ਟੈਂਕ ਨਾਲ ਗੱਲਬਾਤ ਵਿੱਚ ਹਿੱਸਾ ਲਿਆ। ਅੱਜ ਸਵੇਰੇ ਵਾਸ਼ਿੰਗਟਨ ਵਿੱਚ ਇੱਕ ਥਿੰਕ ਟੈਂਕ ਨਾਲ ਖੁੱਲ੍ਹੀ ਅਤੇ ਲਾਭਕਾਰੀ ਗੱਲਬਾਤ ਕੀਤੀ। ਵਿਸ਼ਵ ਭਰ ਵਿੱਚ ਚੱਲ ਰਹੇ ਬਦਲਾਅ ਅਤੇ ਭਾਰਤ ਦੀ ਵਧ ਰਹੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਜੈਸ਼ੰਕਰ ਨੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨਾਲ ਵੀ ਬੈਠਕ ਕੀਤੀ।(TRADE REPRESENTATIVE KATHERINE TAI)
ਦੁਵੱਲੇ ਸਬੰਧਾਂ ਵਿੱਚ ਜ਼ਬਰਦਸਤ ਪ੍ਰਗਤੀ ਹੋਈ: ਦੋਵਾਂ ਧਿਰਾਂ ਨੇ ਇਸ ਸਾਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਤਰੱਕੀ ਨੂੰ ਮਾਨਤਾ ਦਿੱਤੀ ਅਤੇ ਇਸ ਨੂੰ ਅੱਗੇ ਲਿਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ। ਜੈਸ਼ੰਕਰ ਨੇ ਕਿਹਾ, ‘ਇਸ ਸਾਲ ਸਾਡੇ ਦੁਵੱਲੇ ਸਬੰਧਾਂ ਵਿੱਚ ਜ਼ਬਰਦਸਤ ਪ੍ਰਗਤੀ ਹੋਈ ਅਤੇ ਇਸ ਨੂੰ ਅੱਗੇ ਲਿਜਾਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਦੱਸ ਦੇਈਏ ਕਿ ਵਿਦੇਸ਼ ਮੰਤਰੀ 22 ਤੋਂ 30 ਸਤੰਬਰ ਦਰਮਿਆਨ ਅਮਰੀਕਾ ਦੇ ਦੌਰੇ 'ਤੇ ਹੋਣਗੇ। ਵਿਦੇਸ਼ ਮੰਤਰੀ ਆਰਟ ਆਫ ਲਿਵਿੰਗ ਵੱਲੋਂ ਆਯੋਜਿਤ ਚੌਥੇ ਵਿਸ਼ਵ ਸੱਭਿਆਚਾਰ ਉਤਸਵ ਨੂੰ ਵੀ ਸੰਬੋਧਨ ਕਰਨਗੇ। ਇਸ ਮਹੀਨੇ ਦੇ ਸ਼ੁਰੂ ਵਿੱਚ, ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਭਾਰਤ ਦੀ ਪ੍ਰਧਾਨਗੀ ਵਿੱਚ ਹੋਏ ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ।
- Akali Leader Murder: ਹੁਸ਼ਿਆਰਪੁਰ 'ਚ ਦੇਰ ਸ਼ਾਮ ਅਕਾਲੀ ਆਗੂ ਸੁਰਜੀਤ ਅਣਖੀ ਦਾ ਗੋਲੀਆਂ ਮਾਰ ਕੇ ਕਤਲ
- Rail Roko Movement: ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ 'ਚ ਰੇਲਵੇ ਲਾਈਨਾਂ 'ਤੇ ਕਿਸਾਨ ਤਾਂ ਯਾਤਰੀ ਹੋਏ ਪ੍ਰੇਸ਼ਾਨ, ਅੱਜ ਵੀ 90 ਰੇਲਾਂ ਹੋਣਗੀਆਂ ਪ੍ਰਭਾਵਿਤ
- Khanna Rape News: ਖੰਨਾ 'ਚ 2 ਸਾਲ ਦੀ ਮਾਸੂਮ ਨੂੰ ਅਗਵਾ ਕਰਕੇ ਜਬਰ-ਜਨਾਹ, ਪੁਲਿਸ ਨੇ ਮੁਲਜ਼ਮ ਨੂੰ ਮੌਕੇ 'ਤੇ ਕੀਤਾ ਕਾਬੂ