ਸਾਊਦੀ: ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਾਊਦੀ ਅਰਬ (Foreign Minister on visit to Saudi Arabia) ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਿਖਤੀ ਸੰਦੇਸ਼ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਯੁਵਰਾਜ ਨੂੰ ਦੁਵੱਲੇ ਸਬੰਧਾਂ ਦੀ ਪ੍ਰਗਤੀ ਤੋਂ ਵੀ ਜਾਣੂ ਕਰਵਾਇਆ। ਜੈਸ਼ੰਕਰ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਉੱਤੇ ਚਰਚਾ ਕਰਨ ਲਈ ਸ਼ਨੀਵਾਰ ਨੂੰ ਤਿੰਨ ਦਿਨਾਂ ਦੌਰੇ ਉੱਤੇ ਸਾਊਦੀ ਅਰਬ ਪਹੁੰਚੇ ਹਨ।
ਵਿਦੇਸ਼ ਮੰਤਰੀ (Minister of Foreign Affairs) ਵਜੋਂ ਇਹ ਉਨ੍ਹਾਂ ਦੀ ਸਾਊਦੀ ਅਰਬ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਐਤਵਾਰ ਨੂੰ ਜੇਦਾਹ ਵਿੱਚ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ (Crown Prince Mohammed bin) ਕੀਤੀ। ਸਾਊਦੀ ਪ੍ਰੈੱਸ ਏਜੰਸੀ ਨੇ ਦੱਸਿਆ ਕਿ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁਲਾਜ਼ੀਜ਼ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਲਿਖਤੀ ਸੰਦੇਸ਼ ਮਿਲਿਆ ਹੈ। ਏਜੰਸੀ ਨੇ ਕਿਹਾ ਕਿ ਵਿਦੇਸ਼ ਮੰਤਰੀ ਜੈਸ਼ੰਕਰ ਨੇ ਜੇਦਾਹ ਵਿੱਚ ਕ੍ਰਾਊਨ ਪ੍ਰਿੰਸ ਦੇ ਦਫਤਰ ਵਿੱਚ ਹੋਈ ਬੈਠਕ ਦੌਰਾਨ ਮੁਹੰਮਦ ਬਿਨ ਸਲਮਾਨ ਨੂੰ ਲਿਖਤੀ ਸੰਦੇਸ਼ ਸੌਂਪਿਆ।