ਹੇਨਾਨ:ਚੀਨ ਦੇ ਹੇਨਾਨ ਸੂਬੇ ਦੇ ਪਿੰਗਡਿੰਗਸ਼ਾਨ ਸ਼ਹਿਰ ਵਿੱਚ ਕੋਲੇ ਦੀ ਖਾਨ ਵਿੱਚ ਹੋਏ ਹਾਦਸੇ ਵਿੱਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 8 ਹੋਰ ਲੋਕ ਅਜੇ ਵੀ ਲਾਪਤਾ ਹਨ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਨੇ ਇਹ ਜਾਣਕਾਰੀ ਦਿੱਤੀ ਹੈ।
ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਦੁਪਹਿਰ 2:55 ਵਜੇ ਵਾਪਰਿਆ। ਸਮਾਚਾਰ ਏਜੰਸੀ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਖਬਰ ਦਿੱਤੀ ਹੈ। ਸਬੰਧਤ ਅਧਿਕਾਰੀਆਂ ਨੇ ਏਜੰਸੀ ਨੂੰ ਦੱਸਿਆ ਕਿ ਇਹ ਹਾਦਸਾ ਪਿੰਗਡਿੰਗਸ਼ਾਨ ਤਿਆਨਾਨ ਕੋਲ ਮਾਈਨਿੰਗ ਕੰਪਨੀ ਲਿਮਟਿਡ ਦੀ ਕੋਲੇ ਦੀ ਖਾਨ ਵਿੱਚ ਵਾਪਰਿਆ। ਜਿਸ ਸਮੇਂ ਹਾਦਸਾ ਹੋਇਆ ਉਸ ਸਮੇਂ ਖਾਨ 'ਚ 425 ਲੋਕ ਕੰਮ ਕਰ ਰਹੇ ਸਨ।
ਅਧਿਕਾਰੀਆਂ ਮੁਤਾਬਕ ਬਚਾਅ ਮੁਹਿੰਮ ਰਾਹੀਂ ਥੋੜ੍ਹੇ ਸਮੇਂ ਵਿੱਚ ਹੀ 380 ਖਾਣ ਮਜ਼ਦੂਰਾਂ ਨੂੰ ਦੁਰਘਟਨਾਗ੍ਰਸਤ ਖਾਨ ਵਿੱਚੋਂ ਬਚਾਇਆ ਗਿਆ। ਬਾਅਦ 'ਚ ਖਾਨ 'ਚੋਂ 8 ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਗਈਆਂ। ਫਿਲਹਾਲ 8 ਮਜ਼ਦੂਰ ਲਾਪਤਾ ਦੱਸੇ ਜਾ ਰਹੇ ਹਨ।
ਏਜੰਸੀ ਨੇ ਸ਼ਹਿਰ ਦੀ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਹਵਾਲੇ ਨਾਲ ਕਿਹਾ ਕਿ ਸ਼ਨੀਵਾਰ (ਸਥਾਨਕ ਸਮੇਂ ਅਨੁਸਾਰ) ਤੜਕੇ 1 ਵਜੇ 45 ਲਾਪਤਾ ਮਾਈਨਰਾਂ ਵਿੱਚੋਂ ਅੱਠ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਬਾਕੀ ਅੱਠ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਹੋਰ ਜਾਣਕਾਰੀ ਦੀ ਉਡੀਕ ਹੈ।
ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਘਟਨਾ ਸਥਾਨ 'ਤੇ ਬਚਾਅ ਕਾਰਜ ਜਾਰੀ ਹੈ। ਘਟਨਾ ਦੇ ਕਾਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਖਾਨ 'ਚ ਕੋਲੇ ਅਤੇ ਗੈਸ ਦੇ ਧਮਾਕੇ ਕਾਰਨ ਵਾਪਰਿਆ ਹੋ ਸਕਦਾ ਹੈ। ਇਹ ਧਮਾਕਾ ਕਿਉਂ ਹੋਇਆ, ਇਸ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾ ਰਹੀ ਹੈ।