ਮੈਲਬੌਰਨ: ਆਸਟ੍ਰੇਲੀਆ ਦੇ ਇਕ ਹਿੰਦੂ ਮੰਦਰ ਉੱਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਹੈ। ਖਾਲਿਸਤਾਨ ਸਮਰਥਕਾਂ ਨੇ ਮੈਲਬੌਰਨ ਦੇ BAPS ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ 'ਤੇ 'ਹਿੰਦੁਸਤਾਨ ਮੁਰਦਾਬਾਦ' ਦੇ ਨਾਅਰੇ ਲਿਖੇ ਹਨ। ਇਹ ਜਾਣਕਾਰੀ ਮੀਡੀਆ ਸੂਤਰਾਂ ਤੋਂ ਮਿਲੀ ਹੈ।
ਬੀਏਪੀਐਸ ਸਵਾਮੀਨਾਰਾਇਣ ਮੰਦਰ ਪ੍ਰਬੰਧਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭੰਨਤੋੜ ਅਤੇ ਨਫ਼ਰਤ ਭਰੇ ਹਮਲਿਆਂ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। “ਅਸੀਂ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਜਲਦੀ ਹੀ ਇੱਕ ਵਿਸਤ੍ਰਿਤ ਬਿਆਨ ਜਾਰੀ ਕਰਾਂਗੇ।