ਕਾਠਮੰਡੂ: ਨੇਪਾਲ ਦੇ ਸੰਸਦ ਮੈਂਬਰ ਚੰਦਰ ਭੰਡਾਰੀ ਅਤੇ ਉਨ੍ਹਾਂ ਦੀ ਮਾਂ ਹਰਿਕਲਾ ਭੰਡਾਰੀ ਬੁੱਧਵਾਰ ਨੂੰ ਗੈਸ ਸਿਲੰਡਰ ਧਮਾਕੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੋਵਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਕਰੀਬ 25 ਫੀਸਦ ਅਤੇ ਉਨ੍ਹਾਂ ਦੀ ਮਾਂ ਕਰੀਬ 80 ਫੀਸਦੀ ਸੜ ਗਏ ਹਨ ।
ਕੀਰਤੀਪੁਰ ਬਰਨ ਹਸਪਤਾਲ: ਨੇਪਾਲੀ ਸੰਸਦ ਮੈਂਬਰ ਚੰਦਰ ਭੰਡਾਰੀ ਅਤੇ ਉਨ੍ਹਾਂ ਦੀ ਮਾਂ ਨੂੰ ਗੰਭੀਰ ਹਾਲਤ 'ਚ ਤੁਰੰਤ ਕੀਰਤੀਪੁਰ ਬਰਨ ਹਸਪਤਾਲ ਲਿਜਾਇਆ ਗਿਆ। ਕੀਰਤੀਪੁਰ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਹਾਲਤ ਠੀਕ ਗੰਭੀਰ ਹੈ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਮਾਹਿਰ ਹਸਪਤਾਲ ਵਿੱਚ ਪਹੁੰਚਾਉਣ ਦੀ ਲੋੜ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭੰਡਾਰੀ ਅਤੇ ਉਨ੍ਹਾਂ ਦੀ ਮਾਂ ਨੂੰ ਬਿਹਤਰ ਇਲਾਜ ਲਈ ਕਿਸੇ ਹੋਰ ਦੇਸ਼ ਲਿਜਾਇਆ ਜਾ ਸਕਦਾ ਹੈ। ਇਹ ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ, ਫਿਲਹਾਲ ਦੋਵਾਂ ਦਾ ਇਲਾਜ ਚੱਲ ਰਿਹਾ ਹੈ।