ਵੈਲਿੰਗਟਨ:ਨਿਊਜ਼ੀਲੈਂਡ ਗੰਭੀਰ ਕੁਦਰਤੀ ਆਫ਼ਤ ਵਿੱਚੋਂ ਲੰਘ ਰਿਹਾ ਹੈ। ਦੇਸ਼ ਵਿੱਚ ਚੱਕਰਵਾਤੀ ਤੂਫਾਨ ਗੈਬਰੀਅਲ ਦੇ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਨੇ ਕਈ ਖੇਤਰਾਂ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ। ਸਥਿਤੀ ਦੇ ਮੱਦੇਨਜ਼ਰ ਸਰਕਾਰ ਨੇ ਮੰਗਲਵਾਰ ਨੂੰ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਛੇ ਖੇਤਰਾਂ ਵਿੱਚ ਲਾਗੂ ਹੋਵੇਗੀ ਜਿਨ੍ਹਾਂ ਨੇ ਪਹਿਲਾਂ ਹੀ ਸਥਾਨਕ ਐਮਰਜੈਂਸੀ ਦਾ ਐਲਾਨ ਕੀਤਾ ਹੋਇਆ ਹੈ।
ਇਹ ਵੀ ਪੜੋ:Pulwama Terror Attack Anniversary: ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਪੜੋ ਕਾਲੇ ਦਿਨ ਦੀ ਪੂਰੀ ਕਹਾਣੀ
ਨਿਊਜ਼ੀਲੈਂਡ ਦੇ ਇਤਿਹਾਸ ਵਿੱਚ ਤੀਜੀ ਵਾਰ ਐਮਰਜੈਂਸੀ ਦਾ ਐਲਾਨ:ਨਿਊਜ਼ੀਲੈਂਡ ਸਰਕਾਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਨੌਰਥਲੈਂਡ, ਆਕਲੈਂਡ, ਟਾਇਰਾਵਿਟੀ, ਬੇ ਆਫ ਪਲੇਨਟੀ, ਵਾਈਕਾਟੋ ਅਤੇ ਹਾਕਸ ਬੇਅ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਨਿਊਜ਼ੀਲੈਂਡ ਦੇ ਇਤਿਹਾਸ ਵਿੱਚ ਇਹ ਤੀਜੀ ਵਾਰ ਹੈ ਜਦੋਂ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਐਮਰਜੈਂਸੀ ਪ੍ਰਬੰਧਨ ਮੰਤਰੀ, ਕੀਰਨ ਮੈਕਐਨਲਟੀ ਨੇ ਸਵੇਰੇ 8.43 ਵਜੇ (ਸਥਾਨਕ ਸਮੇਂ) 'ਤੇ ਐਲਾਨ ਪੱਤਰ 'ਤੇ ਦਸਤਖਤ ਕੀਤੇ ਹਨ।