ਪੇਸ਼ਾਵਰ: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਪੋਲੀਓ ਟੀਕਾਕਰਨ ਟੀਮ 'ਤੇ ਗੋਲੀਬਾਰੀ ਕਰਨ ਨਾਲ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਟੈਂਕ ਜ਼ਿਲ੍ਹੇ ਦੇ ਗੁਲ ਇਮਾਨ ਖੇਤਰ ਵਿੱਚ ਵਾਪਰੀ, ਜਿੱਥੇ ਅਣਪਛਾਤੇ ਬੰਦੂਕਧਾਰੀਆਂ ਨੇ ਘਰ-ਘਰ ਪੋਲੀਓ ਟੀਕਾਕਰਨ ਟੀਮ ਨੂੰ ਲਿਜਾ ਰਹੀ ਇੱਕ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ।
ਪਾਕਿਸਤਾਨ ਵਿੱਚ ਪੋਲੀਓ ਟੀਕਾਕਰਨ ਟੀਮ ਉੱਤੇ ਹਮਲਾ, ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ
ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਪੋਲੀਓ ਟੀਕਾਕਰਨ ਟੀਮ ਉੱਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ ਹਨ।
ਪਾਕਿਸਤਾਨ ਵਿੱਚ ਪੋਲੀਓ ਟੀਕਾਕਰਨ ਟੀਮ ਉੱਤੇ ਹਮਲਾ
ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਜ਼ਖ਼ਮੀ ਹੋਏ ਦੋ ਪੁਲਿਸ ਮੁਲਾਜ਼ਮਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਿਕ ਪੁਲਿਸ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਮੁਤਾਬਿਕ ਪੁਲਿਸ ਅਤੇ ਹਮਲਾਵਰਾਂ ਵਿਚਾਲੇ ਕਾਫੀ ਦੇਰ ਤੱਕ ਗੋਲੀਬਾਰੀ ਹੁੰਦੀ ਰਹੀ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।