ਦੁਬਈ:ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਯੂਏਈ ਦੇ ਅਗਲੇ ਰਾਸ਼ਟਰਪਤੀ ਹੋਣਗੇ। ਖਲੀਜ਼ ਟਾਈਮਜ਼ ਦੀ ਰਿਪੋਰਟ ਮੁਤਾਬਿਕ 61 ਸਾਲਾ ਨੇਤਾ ਦੇਸ਼ ਦੇ ਤੀਜੇ ਰਾਸ਼ਟਰਪਤੀ ਹੋਣਗੇ। ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ, ਉਹ 73 ਸਾਲ ਦੇ ਸਨ।
ਸਥਾਨਕ ਮੀਡੀਆ ਨੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਦੇ ਹਵਾਲੇ ਨਾਲ ਸ਼ੇਖ ਖਲੀਫਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਨਿਊਜ਼ ਏਜੰਸੀ ਡਬਲਯੂਏਐਮ ਨੇ ਕਿਹਾ ਕਿ ਰਾਸ਼ਟਰਪਤੀ ਮਾਮਲਿਆਂ ਦਾ ਮੰਤਰਾਲਾ ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫ਼ਾ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਹਾਂਤ 'ਤੇ ਯੂਏਈ, ਅਰਬ ਸੰਸਾਰ, ਇਸਲਾਮਿਕ ਰਾਸ਼ਟਰ ਅਤੇ ਦੁਨੀਆ ਭਰ ਦੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹੈ।