ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਵਿਦਿਆਰਥੀਆਂ ਨੂੰ ਹੁਣ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਮਿਲੇਗਾ। ਡਿਸਟ੍ਰਿਕਟ ਆਫ਼ ਕੋਲੰਬੀਆ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਨਵੇਂ ਸਮਾਜਿਕ ਅਧਿਐਨ ਮਾਪਦੰਡਾਂ ਦੇ ਹੱਕ ਵਿੱਚ ਵੋਟ ਦਿੱਤੀ ਹੈ ਜੋ ਸਕੂਲੀ ਪਾਠਕ੍ਰਮ ਵਿੱਚ ਸਿੱਖ ਧਰਮ ਨੂੰ ਸ਼ਾਮਲ ਕਰਨਗੇ। ਅਮਰੀਕਾ ਦੇ 17 ਸੂਬਿਆਂ ਦੇ ਸਕੂਲਾਂ ਵਿੱਚ ਸਿੱਖ ਧਰਮ ਪਹਿਲਾਂ ਹੀ ਪੜ੍ਹਾਇਆ ਜਾਂਦਾ ਹੈ। ਸਿੱਖ ਕੁਲੀਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਵੇਂ ਮਾਪਦੰਡ ਸੂਬੇ ਦੇ ਲਗਭਗ 49,800 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰਨਗੇ।
ਸਿੱਖ ਕੁਲੀਸ਼ਨ ਦੇ ਸਿੱਖਿਆ ਨਿਰਦੇਸ਼ਕ ਹਰਮਨ ਸਿੰਘ ਨੇ ਇਸ ਐਲਾਨ ਦਾ ਸੁਆਗਤ ਕਰਦੇ ਹੋਏ ਕਿਹਾ, "ਕੱਟੜਪੰਥ ਦਾ ਮੁਕਾਬਲਾ ਕਰਨ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਸੰਮਲਿਤ ਅਤੇ ਸਹੀ ਮਾਪਦੰਡ ਇੱਕ ਮਹੱਤਵਪੂਰਨ ਪਹਿਲਾ ਕਦਮ ਹਨ। ਇਹ ਬੁਨਿਆਦੀ ਸੱਭਿਆਚਾਰਕ ਯੋਗਤਾ ਨੂੰ ਵਧਾਉਣ ਅਤੇ ਅਗਿਆਨਤਾ ਨੂੰ ਘਟਾਉਣ ਵਿੱਚ ਮਦਦ ਕਰਨਗੇ।" ਇਸ ਸਾਲ ਅਪ੍ਰੈਲ ਵਿੱਚ, ਵਰਜੀਨੀਆ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਇਤਿਹਾਸ ਅਤੇ ਸਮਾਜਿਕ ਵਿਗਿਆਨ ਦੇ ਅਧਿਐਨ ਲਈ ਨਵੇਂ ਮਾਪਦੰਡਾਂ ਦੇ ਹੱਕ ਵਿੱਚ ਵੋਟ ਦਿੱਤੀ, ਜਿਸ ਵਿੱਚ ਸਿੱਖ ਧਰਮ ਵੀ ਸ਼ਾਮਲ ਹੈ।
Daily Hukamnama: ੨੫ ਹਾੜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ