ਪੋਰਟ-ਓ-ਪ੍ਰਿੰਸ: ਕੈਰੇਬੀਅਨ ਦੇਸ਼ ਹੈਤੀ ਦੀ ਰਾਜਧਾਨੀ ਪੋਰਟ-ਓ-ਪ੍ਰਿੰਸ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਿਸ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੱਖਣੀ ਤੱਟੀ ਸ਼ਹਿਰ ਜੈਕਮਲ ਵੱਲ ਜਾ ਰਿਹਾ ਸੀ ਜਦੋਂ ਇਸ ਨੇ ਕੈਰੇਫੋਰ ਵਿਖੇ ਉਤਰਨ ਦੀ ਕੋਸ਼ਿਸ਼ ਕੀਤੀ ਅਤੇ ਸੋਡਾ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾ ਗਿਆ।
ਪੁਲਿਸ ਅਧਿਕਾਰੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਮਰਨ ਵਾਲਿਆਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿੱਚ ਕੁੱਲ ਪੰਜ ਲੋਕ ਸਵਾਰ ਸਨ। ਹੈਤੀ ਦੇ ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਟਵੀਟ ਕਰਕੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਨੌਂ ਮਹੀਨੇ ਪਹਿਲਾਂ, ਜੈਕਮਲ ਲਈ ਜਾ ਰਿਹਾ ਇੱਕ ਛੋਟਾ ਨਿੱਜੀ ਜਹਾਜ਼ ਪੋਰਟ-ਓ-ਪ੍ਰਿੰਸ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਜਿਸ ਵਿੱਚ ਦੋ ਅਮਰੀਕੀ ਮਿਸ਼ਨਰੀਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਸੀ।