ਚੰਡੀਗੜ੍ਹ:ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਹਿੰਦੀ ਫਿਲਮਾਂ ਦਿਖਾਉਣ ਵਾਲੇ ਥੀਏਟਰਾਂ ਵਿੱਚ ਨਕਾਬਪੋਸ਼ਾਂ ਵੱਲੋਂ ਛਿੜਕਾਅ ਕੀਤੇ ਗਏ ਇੱਕ ਅਣਜਾਣ ਪਦਾਰਥ ਦੇ ਸੰਪਰਕ ਵਿੱਚ ਆਉਣ ਕਾਰਨ ਕਈ ਫਿਲਮ ਦੇਖਣ ਵਾਲਿਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਕੀਤਾ ਗਿਆ। ਇਹ ਘਟਨਾਵਾਂ ਵਾਨ, (Brampton and Scarborough Town Centre) ਬਰੈਂਪਟਨ ਅਤੇ ਸਕਾਰਬਰੋ ਟਾਊਨ ਸੈਂਟਰ ਵਿੱਚ ਵਾਪਰੀਆਂ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵਾਰਦਾਤਾਂ ਨਾਲ ਜੁੜੇ ਹੋਣ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ।
ਸ਼ੱਕੀਆਂ ਦੀਆਂ ਤਸਵੀਰਾਂ ਜਾਰੀ: ਸਥਾਨਕ ਪੁਲਿਸ ਮੁਤਾਬਕ ਯੌਰਕ ਤੋਂ ਇਲਾਵਾ ਟੋਰਾਂਟੋ ਅਤੇ ਬਰੈਂਪਟਨ ਵਿੱਚ ਵੀ ਇਹ ਘਟਨਾ ਸਾਹਮਣੇ ਆਈ ਹੈ। ਯੌਰਕ ਰੀਜਨਲ ਪੁਲਿਸ (York Regional Police) ਨੇ 5 ਦਸੰਬਰ ਦੀ ਸ਼ਾਮ ਨੂੰ ਵਾਨ ਸਿਨੇਮਾ ਵਿਖੇ ਅਣਪਛਾਤੇ ਪਦਾਰਥ ਦਾ ਛਿੜਕਾਅ ਕੀਤੇ ਜਾਣ ਤੋਂ ਬਾਅਦ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਤੋਂ ਇਲਾਵਾ ਯੌਰਕ ਰੀਜਨਲ ਪੁਲਿਸ ਨੇ ਬੁੱਧਵਾਰ ਨੂੰ ਇੱਕ ਬਿਆਨ 'ਚ ਕਿਹਾ ਸੀ ਕਿ ਮੰਗਲਵਾਰ ਰਾਤ ਕਰੀਬ 9:20 ਵਜੇ ਵੌਨ ਖੇਤਰ ਵਿੱਚ ਇੱਕ ਸਿਨੇਮਾ ਕੰਪਲੈਕਸ 'ਚ ਅਜਿਹੀ ਹੀ ਘਟਨਾ ਵਾਪਰੀ।