ਅੰਕਾਰਾ:ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭਿਆਨਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 4000 ਤੋਂ ਪਾਰ ਹੋ ਗਈ ਹੈ, ਜਦਕਿ 15,000 ਤੋਂ ਜ਼ਿਆਦਾ ਲੋਕ ਜ਼ਖਮੀ ਹਨ। ਰਾਹਤ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਸਮੁੱਚੇ ਵਿਸ਼ਵ ਭਾਈਚਾਰੇ ਵੱਲੋਂ ਰਾਹਤ ਸਹਾਇਤਾ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਤੁਰਕੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਵਿਨਾਸ਼ਕਾਰੀ ਭੂਚਾਲ ਆਏ, ਭੂਚਾਲਾਂ ਦੀ ਤੀਬਰਤਾ ਕ੍ਰਮਵਾਰ 7.8, 7.6 ਅਤੇ 6.0 ਸੀ।
ਇਹ ਵੀ ਪੜੋ:Earthquake in Turkey: ਤੁਰਕੀ ਆਏ ਭੂਚਾਲ ਬਾਰੇ ਪਹਿਲਾਂ ਹੀ ਕਿਸ ਨੇ ਕੀਤੀ ਸੀ ਭਵਿੱਖਬਾਣੀ?
ਰਾਹਤ ਕਾਰਜਾਂ ਵਿੱਚ ਮੁਸ਼ਕਿਲਾਂ:ਰਾਹਤ ਬਚਾਅ ਵਿੱਚ ਲੱਗੀਆਂ ਟੀਮਾਂ ਨੂੰ ਬਚੇ ਹੋਏ ਲੋਕਾਂ ਨੂੰ ਬਚਾਉਣ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਹੱਥਾਂ ਨਾਲ ਮਲਬਾ ਹਟਾਉਂਦੇ ਦੇਖੇ ਗਏ ਹਨ। ਠੰਢ ਦੇ ਮੌਸਮ ਕਾਰਨ ਸੰਕਟਕਾਲੀਨ ਕੋਸ਼ਿਸ਼ਾਂ ਵਿੱਚ ਰੁਕਾਵਟ ਆ ਰਹੀ ਹੈ। ਦੱਸ ਦਈਏ ਕਿ ਭੂਚਾਲ ਨਾਲ ਸੈਂਕੜੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਬਚਾਅ ਕਰਮਚਾਰੀ ਮਲਬੇ ਹੇਠ ਫਸੇ ਲੋਕਾਂ ਨੂੰ ਪ੍ਰਭਾਵਿਤ ਖੇਤਰਾਂ ਦੀ ਭਾਲ ਜਾਰੀ ਰੱਖਦੇ ਹਨ।
ਅਧਿਕਾਰੀਆਂ ਨੇ ਕਿਹਾ ਕਿ ਇਕੱਲੇ ਤੁਰਕੀ ਵਿੱਚ 5,600 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ। ਹਸਪਤਾਲਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਇੱਕ ਤੁਰਕੀ ਦੇ ਸ਼ਹਿਰ ਇਸਕੇਂਡਰੁਨ ਵਿੱਚ ਢਹਿ ਗਿਆ। ਤੁਰਕੀ ਦੇ ਆਫ਼ਤ ਪ੍ਰਬੰਧਨ ਅਥਾਰਟੀ ਦੇ ਇੱਕ ਅਧਿਕਾਰੀ ਓਰਹਾਨ ਤਾਤਾਰ ਦੇ ਅਨੁਸਾਰ 10 ਸੂਬਿਆਂ ਵਿੱਚ 7,800 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ।