ਨਿਊਯਾਰਕ: ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹਮਲਾ ਕੀਤਾ ਗਿਆ ਹੈ। ਇਹ ਘਟਨਾ ਰਿਚਮੰਡ ਹਿੱਲ 'ਚ ਵਾਪਰੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕੀਤਾ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰ ਲਈ ਗਈ ਹੈ। ਭਾਰਤੀ ਕੌਂਸਲੇਟ ਜਨਰਲ ਨੇ ਇਸ ਘਟਨਾ ਨੂੰ ਅਫਸੋਸਨਾਕ ਦੱਸਿਆ ਹੈ।
ਦੂਤਾਵਾਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਸਥਾਨਕ ਅਧਿਕਾਰੀਆਂ ਅਤੇ ਨਿਊਯਾਰਕ ਪੁਲਿਸ ਨਾਲ ਸੰਪਰਕ ਕੀਤਾ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।