ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਇਜ਼ਰਾਇਲ-ਹਮਾਸ ਜੰਗ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ ਹੁਣ ਤੱਕ 14 ਅਮਰੀਕੀਆਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਬਾਈਡਨ ਨੇ ਕਿਹਾ ਕਿ ਹਮਾਸ ਲੜਾਕਿਆਂ ਵੱਲੋਂ ਬੰਧਕ ਬਣਾਏ ਗਏ ਲੋਕਾਂ ਵਿੱਚ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਅਮਰੀਕਾ ਇਸ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਇਜ਼ਰਾਈਲ-ਹਮਾਸ ਜੰਗ 'ਚ ਹੁਣ ਤੱਕ 1700 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। 7 ਅਕਤੂਬਰ ਤੋਂ ਸ਼ੁਰੂ ਹੋਏ ਇਸ ਯੁੱਧ 'ਤੇ ਕਈ ਦੇਸ਼ਾਂ ਨੇ ਪ੍ਰਤੀਕਿਰਿਆ ਦਿੱਤੀ ਹੈ।
ਅਮਰੀਕਾ ਇਜ਼ਰਾਈਲ ਨੂੰ ਦੇਵਾਂਗੇ ਹਰ ਸੰਭਵ ਮਦਦ:ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਪ੍ਰੈੱਸ ਕਾਨਫਰੰਸ 'ਚ ਇਜ਼ਰਾਈਲ ਨੂੰ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਯਹੂਦੀਆਂ ਲਈ ਸਭ ਤੋਂ ਸੁਰੱਖਿਅਤ ਸਥਾਨ ਹੈ। ਯਹੂਦੀ ਭਾਈਚਾਰੇ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਈਡਨ ਨੇ ਕਿਹਾ ਕਿ ਅਸੀਂ ਹਰ ਸਮੇਂ ਇਜ਼ਰਾਈਲ ਦੇ ਨਾਲ ਹਾਂ। ਬਾਈਡਨ ਨੇ ਇਜ਼ਰਾਈਲ ਨੂੰ ਹਰ ਸੰਭਵ ਮਦਦ ਦੇਣ ਦੀ ਗੱਲ ਵੀ ਕਹੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਸ ਜੰਗ ਵਿੱਚ ਨੌਜਵਾਨਾਂ ਦਾ ਕਤਲੇਆਮ ਹੋ ਰਿਹਾ ਹੈ। ਇਸ ਸੰਕਟ ਦੀ ਘੜੀ ਵਿੱਚ ਦੁਨੀਆ ਦੇ ਸਾਰੇ ਦੇਸ਼ ਇਜ਼ਰਾਈਲ ਦੇ ਨਾਲ ਖੜ੍ਹੇ ਹਨ।