ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਨਵੰਬਰ 'ਚ ਸਾਨ ਫਰਾਂਸਿਸਕੋ 'ਚ ਮੁਲਾਕਾਤ ਹੋ ਸਕਦੀ ਹੈ। ਵ੍ਹਾਈਟ ਹਾਊਸ ਇਸ ਸਬੰਧੀ ਯੋਜਨਾ ਬਣਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਇਹ ਮੁਲਾਕਾਤ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਸਥਿਰ ਕਰਨ ਦੀ ਕੋਸ਼ਿਸ਼ ਹੈ। ਮੀਟਿੰਗ ਨੂੰ ਲੈ ਕੇ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਇਹ ਅਜੇ ਯੋਜਨਾ ਦੇ ਪੜਾਅ 'ਤੇ ਹੈ।
ਇਕ ਮੀਡੀਆ ਰਿਪੋਰਟ ਮੁਤਾਬਕ ਬਾਈਡਨ ਜਿਨਪਿੰਗ ਨੂੰ ਮਿਲਣ ਲਈ ਬੇਤਾਬ ਹਨ, ਪਰ ਅਜੇ ਤੱਕ ਇਸ ਬਾਰੇ ਕੁਝ ਵੀ ਪੁਸ਼ਟੀ ਨਹੀਂ ਹੋਈ ਹੈ। ਆਉਣ ਵਾਲੇ ਹਫ਼ਤਿਆਂ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੇ ਵਾਸ਼ਿੰਗਟਨ ਆਉਣ ਤੋਂ ਬਾਅਦ ਯੋਜਨਾਵਾਂ ਸਪੱਸ਼ਟ ਹੋ ਜਾਣਗੀਆਂ। ਵਾਸ਼ਿੰਗਟਨ ਵਿਚ ਚੀਨੀ ਦੂਤਾਵਾਸ ਦੇ ਬੁਲਾਰੇ ਲਿਊ ਪੇਂਗਯੂ ਨੇ ਇਕ ਈਮੇਲ ਵਿਚ ਕਿਹਾ, 'ਚੀਨ ਅਤੇ ਅਮਰੀਕਾ ਦੁਵੱਲੇ ਸਬੰਧਾਂ ਅਤੇ ਆਦਾਨ-ਪ੍ਰਦਾਨ ਨੂੰ ਸੁਧਾਰਨ ਦੇ ਤਰੀਕਿਆਂ 'ਤੇ ਚਰਚਾ ਕਰ ਰਹੇ ਹਨ।