ਹੁਸ਼ਿਆਰਪੁਰ: ਸ਼ਹਿਰ ਦੇ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਨਵੀਂ ਸਬਜ਼ੀ ਮੰਡੀ ਨੇੜੇ ਇੱਕ ਦਰਦਨਾਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ।
ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸੜਕ ਹਾਦਸਾ, 1 ਦੀ ਮੌਤ, 1 ਜ਼ਖਮੀ - ਹੁਸ਼ਿਆਰਪੁਰ-ਫਗਵਾੜਾ ਰੋਡ
ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਗੱਡੀ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 1 ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਦੋ ਨੌਜਵਾਨ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾ ਰਹੇ ਸਨ ਕਿ ਅਚਾਨਕ ਹੁਸ਼ਿਆਰਪੁਰ ਤੋਂ ਆ ਰਹੀ ਇੱਕ ਤੇਜ਼ ਰਫਤਾਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਚਲਾ ਰਿਹਾ ਨੌਜਵਾਨ ਗੱਡੀ ਦੇ ਅੱਗੇ ਡਿੱਗ ਗਿਆ 'ਤੇ ਗੱਡੀ ਚਾਲਕ ਉਸ ਨੂੰ ਦਰੜਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਮੋਟਰਸਾਈਕਲ ਸਵਾਰ ਨੌਜਵਾਨਾਂ ਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ।
ਰਾਹਗੀਰਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਰਾਹਗੀਰਾਂ ਦੀ ਮਦਦ ਨਾਲ ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਗੱਡੀ ਚਾਲਕ 'ਤੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।